ਸਰਕਾਰੀ ਮਿਡਲ ਸਕੂਲ ਵੀਰੇਵਾਲਾ ਖੁਰਦ ਦੇ ਬੱਚਿਆਂ ਨੇ ਵਿੱਦਿਅਕ ਟੂਰ ਲਗਾਇਆ
ਪਰਵਿੰਦਰ ਸਿੰਘ ਕੰਧਾਰੀ
ਫ਼ਰੀਦਕੋਟ, 24 ਫ਼ਰਵਰੀ 2024 - ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਬਿ੍ਜ ਮੋਹਨ ਸਿੰਘ ਬੇਦੀ, ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਪ੍ਰਦੀਪ ਦਿਓੜਾ ਦੀ ਯੋਗ ਸਰਪ੍ਰਸਤੀ ਹੇਠ ਅਤੇ ਸਰਕਾਰੀ ਮਿਡਲ ਸਕੂਲ ਪੱਕਾ ਦੇ ਮੁੱਖ ਅਧਿਆਪਕ ਜਸਬੀਰ ਸਿੰਘ ਜੱਸੀ ਦੀ ਅਗਵਾਈ ਹੇਠ ਛੇਵੀਂ ਜਮਾਤ ਦੇ ਵਿਦਿਆਰਥੀਆਂ ਦਾ ਇੱਕ ਰੋਜ਼ਾ ਵਿੱਦਿਅਕ ਟੂਰ ਸ਼੍ਰੀ ਅੰਮਿ੍ਤਸਰ ਸਾਹਿਬ ਵਿਖੇ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਟੂਰ ਤੇ ਰਵਾਨਾ ਕਰਨ ਮੌਕੇ ਸਕੂਲ ਦੇ ਮੁੱਖ ਅਧਿਆਪਕ ਜਸਬੀਰ ਸਿੰਘ ਜੱਸੀ, ਅਧਿਆਪਕ ਵਿਕਾਸ ਅਰੋੜਾ, ਕਵਿਤਾ ਚਾਵਲਾ, ਪ੍ਰਵੀਨ ਲਤਾ, ਜਸਵਿੰਦਰ ਕੌਰ ਵੀ ਹਾਜ਼ਰ ਸਨ।
ਇਸ ਵਿੱਦਿਅਕ ਟੂਰ ਤਹਿਤ ਵਿਦਿਆਰਥੀਆਂ ਨੂੰ ਸ਼੍ਰੀ ਅੰਮਿ੍ਰਤਸਰ ਸਾਹਿਬ ਵਿਖੇ ਸ਼੍ਰੀ ਦਰਬਾਰ ਸਾਹਿਬ, ਜ਼ਲ੍ਹਿਆਂ ਵਾਲਾ ਦੇ ਦਰਸ਼ਨ ਕਰਵਾਏ ਗਏ। ਇਸ ਮੌਕੇ ਸਕੂਲ ਦੇ ਅਧਿਆਪਕਾਂ ਨੇ ਦੋਹਾਂ ਅਸਥਾਨਾਂ ਦੇ ਇਤਿਹਾਸ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ। ਹਰੀਕਾ ਪੱਤਣ ਵਿਖੇ ਵਿਦਿਆਰਥੀਆਂ ਨੂੰ ਰਿਫ਼ਰੈਸ਼ਮੈਂਟ ਦਿੱਤੀ ਗਈ। ਇਸ ਉਪਰੰਤ ਪੈਲੀਕਲ ਪਲਾਜ਼ਾ ਫ਼ਰੀਦਕੋਟ ਵਿਖਾਇਆ ਗਿਆ। ਇਸ ਟੂਰ ਦੀ ਸਫ਼ਲਤਾ ਲਈ ਅਧਿਆਪਕਾ ਕਵਿਤਾ ਚਾਵਲਾ ਅਤੇ ਪ੍ਰਵੀਨ ਲਤਾ ਨੇ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕਰਦੇ ਹੋਏ ਅਹਿਮ ਯੋਗਦਾਨ ਪਾਇਆ। ਇਸ ਟੂਰ ਤੋਂ ਵਾਪਸ ਪਰਤ ਕੇ ਬਹੁਤ ਹੀ ਖੁਸ਼ ਆ ਰਹੇ ਬੱਚਿਆਂ ਨੇ ਇਸ ਟੂਰ ਰਾਹੀਂ ਨਵਾਂ ਗਿਆਨ ਪ੍ਰਦਾਨ ਤੇ ਸਿੱਖਿਆ ਵਿਭਾਗ ਅਤੇ ਆਪਣੇ ਅਧਿਆਪਕਾਂ ਦਾ ਧੰਨਵਾਦ ਕੀਤਾ।