ਕੇਂਦਰੀ ਯੂਨੀਵਰਸਿਟੀ, ਬਠਿੰਡਾ ਦੇ ਪ੍ਰਬੰਧਕੀ ਬਲਾਕ ਅਤੇ ਕੇਂਦਰੀ ਲਾਇਬ੍ਰੇਰੀ ਦਾ ਨੀਂਹ ਪੱਥਰ ਰੱਖਿਆ
ਅਸ਼ੋਕ ਵਰਮਾ
ਬਠਿੰਡਾ, 25 ਫਰਵਰੀ 2024:ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਅੱਜ ਵਣਜ ਅਤੇ ਉਦਯੋਗ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਨੇ ਪ੍ਰਬੰਧਕੀ ਬਲਾਕ ਅਤੇ ਕੇਂਦਰੀ ਲਾਇਬ੍ਰੇਰੀ ਦਾ ਨੀਂਹ ਪੱਥਰ ਰੱਖਿਆ ਗ। ਇਸ ਵਿਸ਼ੇਸ਼ ਮੌਕੇ ਵਾਈਸ ਚਾਂਸਲਰ ਪ੍ਰੋ.(ਡਾ.) ਰਾਘਵੇਂਦਰ ਪ੍ਰਸਾਦ ਤਿਵਾੜੀ ਨੇ ਦੱਸਿਆ ਕਿ ਯੂਨੀਵਰਸਿਟੀ ਦਾ ਟੀਚਾ ਪ੍ਰਧਾਨ ਮੰਤਰੀ ਦੁਆਰਾ ਕਲਪਿਤ 'ਵਿਕਸਿਤ ਭਾਰਤ 2047' ਦੀ ਦ੍ਰਿਸ਼ਟੀ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਦੇ ਯੋਗ ਬਣਾਉਣਾ ਮਿਥਿਆ ਗਿਆ ਹੈ।
ਕੇਂਦਰੀ ਮੰਤਰੀ ਸ੍ਰੀ ਸੋਮ ਪ੍ਰਕਾਸ਼ ਨੇ ਆਪਣੇ ਭਾਸ਼ਣ ਵਿਚ ਕਿਹਾ ਕਿ ਸਾਡੀ ਨੌਜਵਾਨ ਪੀੜ੍ਹੀ ਵਿਚ ਕਾਬਲੀਅਤ ਦੀਆਂ ਅਸੀਮ ਸੰਭਾਵਾਨਾਵਾਂ ਹਨ, ਜਿਨ੍ਹਾਂ ਨਾਲ ਪ੍ਰਧਾਨ ਮੰਤਰੀ ਦੇ ਸੁਪਨੇ ਨੂੰ ਆਸਾਨੀ ਨਾਲ ਪੂਰਾ ਕੀਤਾ ਜਾ ਸਕਦਾ ਹੈ।
ਯੂਨੀਵਰਸਿਟੀ ਦੇ ਰਜਿਸਟਰਾਰ, ਸ੍ਰੀ ਵਿਜੇ ਕੁਮਾਰ ਸ਼ਰਮਾ ਨੇ ਇਸ ਪ੍ਰੋਗਰਾਮ ਵਿਚ ਹਾਜ਼ਰ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰੋ. ਰਾਮਾਕ੍ਰਿਸ਼ਨ ਵਸੂਰਿਕਾ(ਡੀਨ ਇੰਚਾਰਜ ਅਕਾਦਮਿਕ), ਪ੍ਰੋ. ਬੀ.ਪੀ.ਗਰਗ(ਪ੍ਰੀਖਿਆਵਾਂ ਕੰਟਰੋਲਰ), ਪ੍ਰੋ. ਸੰਜੀਵ ਠਾਕੁਰ(ਡੀਨ ਵਿਦਿਆਰਥੀ ਭਲਾਈ), ਪ੍ਰੋ. ਮੋਨੀਸ਼ਾ ਧੀਮਾਨ(ਡਾਇਰੈਕਟਰ ਆਈ.ਕਿਊ.ਏ.ਸੀ.), ਪ੍ਰੋ. ਮਨਜੀਤ ਬਾਂਸਲ, ਸੌਰਭ ਗੁਪਤਾ(ਕਾਰਜਕਾਰੀ ਇੰਜੀਨੀਅਰ), ਪੁਨੀਤ ਜੱਸਲ(ਸਹਾਇਕ ਇੰਜੀਨੀਅਰ), ਪੁਨੀਤ ਕੁਮਾਰ (ਜੇ.ਈ.), ਮਨੋਜ ਕੁਮਾਰ (ਜੇ.ਈ.),ਇਕਬਾਲ ਸਿੰਘ (ਐਸ.ਆਈ)ਸਮੇਤ ਫੈਕਲਟੀ ਮੈਂਬਰ ਅਤੇ ਨਾਨ-ਟੀਚਿੰਗ ਸਟਾਫ਼ ਵੀ ਹਾਜ਼ਰ ਸਨ।