ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਦੇ ਪ੍ਰੀਖਿਆਂ ਕੇਂਦਰਾਂ ਨੇੜੇ ਧਾਰਾ 144 ਲਾਗੂ
ਰੂਪਨਗਰ, 29 ਮਾਰਚ 2024: ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਮੈਰੀਟੋਰੀਅਸ ਸਕੂਲਾਂ ਵਿੱਚ ਨੌਵੀਂ, ਗਿਆਰਵੀ ਅਤੇ ਬਾਰਵੀਂ ਸ਼੍ਰੇਣੀ ਵਿੱਚ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ 30 ਮਾਰਚ 2024 ਨੂੰ ਸਵੇਰੇ 10 ਵਜੇ ਤੋਂ ਦੁਪਹਿਰ 01 ਵਜੇ ਤੱਕ ਸੁਚੱਜੇ ਸੰਚਾਲਣ ਲਈ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 144 ਲਗਾਉਣ ਦੀ ਦੇ ਹੁਕਮ ਜਾਰੀ ਕੀਤਾ ਹੈ ਤਾਂ ਜੋ ਪਰੀਖਿਆਂ ਕੇਂਦਰਾਂ ਦੇ ਨੇੜੇ ਵਿਦਿਆਰਥੀਆਂ ਦੇ ਮਾਤਾ-ਪਿਤਾ, ਰਿਸ਼ਤੇਦਾਰ, ਮਿੱਤਰ ਆਦਿ ਇੱਕਠੇ ਨਾ ਹੋ ਸਕਣ। ਕਿਸੇ ਵੀ ਕਿਸਮ ਦੀ ਅਣਸੁਖਾਵੀਂ ਘਟਨਾ ਨਾ ਵਾਪਰੇ ,ਪਰੀਖਿਆਵਾਂ ਦੀ ਪਵਿੱਤਰਤਾ ਭੰਗ ਨਾ ਹੋਵੇ ਅਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਕਾਇਮ ਰਹੇ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੈਰੀਟੋਰੀਅਸ ਸਕੂਲਾਂ ਵਿੱਚ ਨੌਵੀਂ, ਗਿਆਰਵੀ ਅਤੇ ਬਾਰਵੀਂ ਸ਼੍ਰੇਣੀ ਵਿੱਚ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਬੋਰਡ ਵੱਲੋਂ ਸਥਾਪਿਤ ਕੀਤੇ ਪਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ। ਇਹ ਪ੍ਰੀਖਿਆ ਬਹੁਤ ਹੀ ਅਹਿਮ ਅਤੇ ਸੰਵੇਦਨਸ਼ੀਲ ਹੈ, ਇਨ੍ਹਾਂ ਪ੍ਰੀਖਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਪੰਜਾਬ ਸਰਕਾਰ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਨਿਰਵਿਘਨ/ਨਕਲ ਰਹਿਤ ਕਰਵਾਉਣ ਲਈ ਵਚਨ-ਬੱਧ ਹੈ।
ਜ਼ਿਲ੍ਹਾ ਮੈਜੀਸਟਰੇਟ ਨੇ ਧਾਰਾ 144 ਸੀ.ਆਰ.ਪੀ.ਸੀ. ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਪੰਜਾਬ ਸਕੂਲ ਸਿਖਿਆ ਬੋਰਡ ਵੱਲੋਂ 30 ਮਾਰਚ 2024 ਨੂੰ ਸਵੇਰੇ 10 ਵਜੇ ਤੋਂ ਦੁਪਹਿਰ 01 ਵਜੇ ਤੱਕ ਕਰਵਾਈ ਜਾ ਰਹੀ ਪ੍ਰੀਖਿਆ ਦੌਰਾਨ ਬੋਰਡ ਵੱਲੋਂ ਸਥਾਪਤ ਕੀਤੇ ਗਏ ਜ਼ਿਲ੍ਹਾ ਰੂਪਨਗਰ ਦੇ ਸਮੁੱਚੇ ਪਰੀਖਿਆਂ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਅੰਦਰ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਪੂਰਨ ਪਾਬੰਦੀ ਲਗਾਈ ਜਾਂਦੀ ਹੈ। ਇਹ ਪਾਬੰਦੀ ਇਨ੍ਹਾਂ ਸਕੂਲਾਂ ਦੇ ਟੀਚਰਾਂ/ਸਟਾਫ ਤੇ ਲਾਗੂ ਨਹੀਂ ਹੋਵੇਗੀ ਅਤੇ ਨਾ ਹੀ ਉਨ੍ਹਾਂ ਵਿਦਿਆਰਥੀਆਂ ਤੇ ਲਾਗੂ ਹੋਵੇਗੀ, ਜਿਨ੍ਹਾਂ ਦੀ ਪਰੀਖਿਆ ਸੈਂਟਰ ਇਨ੍ਹਾਂ ਸਕੂਲਾਂ ਵਿੱਚ ਬਣਿਆ ਹੋਇਆ ਹੈ।
ਇਹ ਹੁਕਮ 30 ਮਾਰਚ 2024 ਲਈ ਲਾਗੂ ਰਹੇਗਾ।