ਜ਼ੋਨ ਮੂਲੇਪੁਰ ਦੀਆਂ ਦੋ ਰੋਜ਼ਾ ਜ਼ੋਨਲ ਖੇਡਾਂ ਦਾ ਸ ਸ ਸ ਸ ਮੂਲੇਪੁਰ ਵਿਖੇ ਹੋਇਆ ਆਗਾਜ਼
ਗੁਰਪ੍ਰੀਤ ਸਿੰਘ ਜਖਵਾਲੀ
ਫਤਹਿਗੜ੍ਹ ਸਾਹਿਬ 8 ਅਗਸਤ 2024:- ਜ਼ੋਨ ਮੂਲੇਪੁਰ ਦੀਆਂ ਸਕੂਲੀ ਖੇਡਾਂ ਦਾ ਅੱਜ ਮੂਲੇਪੁਰ ਵਿਖੇ ਪ੍ਰਿੰਸੀਪਲ ਸ. ਲਖਵਿੰਦਰ ਸਿੰਘ ਸ ਸ ਸ ਸ ਮੂਲੇਪੁਰ ਦੀ ਅਗਵਾਈ ਵਿੱਚ ਆਗਾਜ਼ ਕੀਤਾ ਗਿਆ। ਇਸ ਮੌਕੇ ਜ਼ੋਨ ਮੂਲੇਪੁਰ ਦੇ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਰਕਾਰੀ/ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਭਾਗ ਲਿਆ ਗਿਆ। ਟੂਰਨਾਮੈਂਟ ਦੇ ਪਹਿਲੇ ਦਿਨ ਲੜਕੀਆਂ ਦੇ 14,17,ਅਤੇ 19 ਸਾਲਾ ਵੱਖ ਵੱਖ ਖੇਡ ਮੁਕਾਬਲੇ ਕਰਵਾਏ ਗਏ।ਇਸ ਸਮੇਂ ਪ੍ਰਿੰਸੀਪਲ ਲਖਵਿੰਦਰ ਸਿੰਘ ਅਤੇ ਐਸ ਐਮ ਸੀ ਚੇਅਰਮੈਨ ਦਿਲਦਾਰ ਮੁਹੰਮਦ ਵੱਲੋਂ ਜੇਤੂ ਖਿਡਾਰੀਆਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਵੱਧ ਚੜ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ।
ਖੇਡਾਂ ਕਰਵਾਉਣ ਦੀ ਡਿਊਟੀ ਰਮਨਪ੍ਰੀਤ ਕੈਂਥ, ਬਲਵਿੰਦਰ ਸਿੰਘ, ਸਤਬੀਰ ਸਿੰਘ, ਚਸਦੀਪ ਸਿੰਘ, ਹਰਿੰਦਰ ਸਿੰਘ, ਮਨਜੀਤ ਸਿੰਘ, ਅਮਨਦੀਪ ਸਿੰਘ, ਪਰਮਜੀਤ ਸਿੰਘ, ਜਸਪ੍ਰੀਤ ਸਿੰਘ ਵੱਲੋਂ ਨਿਭਾਈ ਗਈ। ਇਸ ਮੌਕੇ ਗੁਰਚਰਨ ਸਿੰਘ, ਸ਼ਾਮ ਲਾਲ, ਨਰਿੰਦਰ ਕੁਮਾਰ, ਮਲਕੀਤ ਸਿੰਘ, ਦਲਵੀਰ ਸਿੰਘ, ਅਵਤਾਰ ਸਿੰਘ, ਪਲਵਿੰਦਰ ਸਿੰਘ, ਮਨਪ੍ਰੀਤ ਕੌਰ, ਬਲਵਿੰਦਰ ਕੌਰ, ਮਨਪ੍ਰੀਤ ਕੌਰ ਆਦਿ ਅਧਿਆਪਕਾਂ ਵੱਲੋਂ ਆਪਣੀਆਂ ਡਿਊਟੀਆਂ ਤਨਦੇਹੀ ਨਾਲ ਨਿਭਾਈਆਂ ਗਈਆਂ।