ਬਾਬਾ ਬੀਰ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ 14 ਸ੍ਰੀ ਅਖੰਡ ਪਾਠ ਸਾਹਿਬ ਪ੍ਰਾਰੰਭ
- ਜਨਮ ਦਿਹਾੜੇ ਦੇ ਸਮਾਗਮ ਸਬੰਧੀ ਸੰਗਤਾਂ ਵਿੱਚ ਭਾਰੀ ਉਤਸ਼ਾਹ- ਬਾਬਾ ਹਰਜੀਤ ਸਿੰਘ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 13 ਅਗਸਤ 2024 - ਮਹਾਨ ਸ਼ਹੀਦ ਪੂਰਨ ਬ੍ਰਹਮ ਗਿਆਨੀ ਪਰਉਪਕਾਰੀ ਸੰਤ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦਾ ਜਨਮ ਦਿਹਾੜਾ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਮੁੱਖ ਸੇਵਾਦਾਰ ਬਾਬਾ ਹਰਜੀਤ ਸਿੰਘ ਕਾਰ ਸੇਵਾ ਵਾਲਿਆਂ ਦੀ ਸੁਚੱਜੀ ਅਗਵਾਈ ਹੇਠ ਇਲਾਕੇ ਭਰ ਦੀਆਂ ਸੰਗਤਾਂ ਵੱਲੋਂ ਬੜੀ ਹੀ ਸ਼ਰਧਾ ਭਾਵਨਾ, ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਜਿਸ ਦੇ ਸਬੰਧ ਵਿੱਚ ਅੱਜ 14 ਸ੍ਰੀ ਅਖੰਡ ਪਾਠ ਸਾਹਿਬ ਪ੍ਰਾਰੰਭ ਕਰਵਾਏ ਗਏ ਜਿਨ੍ਹਾਂ ਦੇ ਭੋਗ 15 ਅਗਸਤ ਦਿਨ ਵੀਰਵਾਰ ਨੂੰ 9 ਵਜੇ ਪੈਣਗੇ। ਸ੍ਰੀ ਅਖੰਡ ਪਾਠ ਸਾਹਿਬ ਦੀ ਪ੍ਰਾਰੰਭਤਾ ਦੀ ਅਰਦਾਸ ਭਾਈ ਸਤਿੰਦਰਪਾਲ ਸਿੰਘ ਵੱਲੋਂ ਕੀਤੀ ਗਈ ਅਤੇ ਸਮਾਗਮ ਦੌਰਾਨ ਰਾਗੀ ਸਿੰਘਾਂ ਵੱਲੋਂ ਕੀਰਤਨ ਕੀਤਾ ਗਿਆ।
ਮਹਾਨ ਸ਼ਹੀਦ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦਾ ਜਨਮ ਦਿਹਾੜਾ ਸਮੁੱਚੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ 15 ਅਗਸਤ ਦਿਨ ਵੀਰਵਾਰ ਨੂੰ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਜਿਸ ਲਈ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਅੱਜ 14 ਸ੍ਰੀ ਅਖੰਡ ਪਾਠ ਸਾਹਿਬ ਪ੍ਰਾਰੰਭ ਕਰਵਾਉਣ ਵਾਲੀਆਂ ਸੰਗਤਾਂ ਵਿੱਚ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਜੀਤ ਸਿੰਘ ਤੇ ਸਮੂਹ ਸੰਗਤ, ਗੁਰੂ ਨਾਨਕ ਸਾਹਿਬ ਜਥਾ ਬਾਹਰਾ ਤੇ ਇਲਾਕਾ ਨਿਵਾਸੀ ਸੰਗਤਾਂ ,ਹਰਜਿੰਦਰ ਸਿੰਘ, ਬਲਜਿੰਦਰ ਸਿੰਘ ਦਰੀਏਵਾਲ, ਕਰਮਜੀਤ ਸਿੰਘ, ਦਿਲਬਾਗ ਸਿੰਘ ਠੱਟਾ ਨਵਾਂ, ਸ਼ਿੰਗਾਰ ਸਿੰਘ ਝੰਡ ਠੱਟਾ ਨਵਾਂ, ਕਸ਼ਮੀਰ ਸਿੰਘ ਦਰੀਏਵਾਲ, ਬੀਬੀ ਜਸਵਿੰਦਰ ਕੌਰ ਨਵਾਂ ਠੱਟਾ, ਚਰਨ ਸਿੰਘ ਨਵਾਂ ਠੱਟਾ, ਬਲਵੰਤ ਸਿੰਘ ,ਜਸਵਿੰਦਰ ਸਿੰਘ ਬਰਿੰਦਪੁਰ, ਪਰਮਿੰਦਰ ਸਿੰਘ ਯੂਐਸਏ ,ਜਸਵੰਤ ਸਿੰਘ ਟੋਡਰਵਾਲ, ਪਰਮਿੰਦਰ ਸਿੰਘ ਦੰਦੂਪੁਰ, ਬਲਵਿੰਦਰ ਸਿੰਘ, ਕਰਮ ਸਿੰਘ ਸ਼ਾਹਜਹਾਨਪੁਰ ਯੂਪੀ, ਜਸਵਿੰਦਰ ਸਿੰਘ ,ਬੀਬੀ ਸਤਵੰਤ ਕੌਰ ਸੁਲਤਾਨਪੁਰ ਲੋਧੀ ਹਾਜਰ ਸਨ।
ਇਹਨਾਂ 3 ਰੋਜ਼ਾ ਸਮਾਗਮਾਂ ਨੂੰ ਮੁਖ ਰੱਖਦਿਆਂ ਦੀਵਾਨ ਹਾਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ 15 ਅਗਸਤ ਨੂੰ ਸੁੰਦਰ ਦੀਵਾਨ ਸਜਾਏ ਜਾਣਗੇ ਜਿਸ ਵਿਚ ਇਲਾਕੇ ਭਰ ਦੇ ਸੰਤ ਮਹਾਂਪੁਰਸ਼ ਤੇ ਹੋਰ ਸ਼ਖਸ਼ੀਅਤਾਂ ਸੰਗਤਾਂ ਦੇ ਸਨਮੁਖ ਹੋਣਗੀਆਂ। ਸਮਾਗਮ ਦੌਰਾਨ ਭਾਈ ਸਤਿੰਦਰਪਾਲ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਦਮਦਮਾ ਸਾਹਿਬ, ਗਿਆਨੀ ਹਰਪਾਲ ਸਿੰਘ ਢੰਡ ਅਤੇ ਗਿਆਨੀ ਮਿਲਖਾ ਸਿੰਘ ਮੌਜੀ ਢਾਡੀ ਜਥਾ ਸੰਤ ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਦੇ ਜੀਵਨ ਨਾਲ ਸਬੰਧਤ ਵਾਰਾਂ ਗਾ ਕੇ ਸੰਗਤਾਂ ਨੂੰ ਗੁਰਇਤਿਹਾਸ ਤੋਂ ਜਾਣੂ ਕਰਵਾਉਣਗੇ ।ਇਹਨਾਂ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਨਗਰ ਨਿਵਾਸੀ, ਇਲਾਕਾ ਨਿਵਾਸੀ ਸੰਗਤਾਂ ਤੇ ਸਮੂਹ ਸੇਵਾ ਸੁਸਾਇਟੀਆਂ ਦੇ ਸੇਵਾਦਾਰਾਂ ਵੱਲੋਂ ਨਿਸ਼ਕਾਮ ਸੇਵਾ ਕਰਦਿਆਂ ਨਿਰੰਤਰ ਸੇਵਾਵਾਂ ਨਿਭਾਈਆਂ ਜਾ ਰਹੀਆਂ ।