ਚੰਡੀਗੜ੍ਹ, 20 ਨਵੰਬਰ,2020: ਹਰਿਆਣਾ ਵਿਚ ਕੋਵਿਡ-19 ਦੇ ਵੱਧਦੇ ਮਾਮਲਿਆਂ ਅਤੇ ਸਕੂਲੀ ਵਿਦਿਆਰਥੀਆਂ ਦੀ ਸਿਹਤ ਨੂੰ ਦੇਖਦੇ ਹੋਏ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਨੂੰ 30 ਨਵੰਬਰ ਤਕ ਬੰਦ ਕਰਨ ਦਾ ਫੈਸਲਾ ਕੀਤਾ| ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਮੁੱਖ ਦਫ਼ਤਰ ਵੱਲੋਂ ਸੂਬੇ ਦੇ ਸਾਰੇ ਜਿਲ੍ਹਾ ਸਿੱਖਿਆ ਅਧਿਕਾਰੀ, ਜਿਲ੍ਹਾ ਮੁੱਢਲੀ ਸਿੱਖਿਆ ਅਧਿਕਾਰੀ, ਜਿਲ੍ਹਾ ਪਰਿਯੋਜਨਾ ਤਾਲਮੇਲ, ਬਲਾਕ ਸਿੱਖਿਆ ਅਧਿਕਾਰੀ, ਬਲਾਕ ਮੁੱਢਲੀ ਸਿੱਖਿਆ ਅਧਿਕਾਰੀ ਤੇ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਸਕੂਲ ਬੰਦ ਰਹਿਣ ਦੌਰਾਨ ਸਕੂਲ ਪਰਿਸਰ ਨੂੰ ਸੰਕ੍ਰਮਣ ਮੁਕਤ ਕਰਨ ਲਈ ਚੰਗੀ ਤਰ੍ਹਾ ਸੈਨੇਟਾਈਜ਼ ਕਰਵਾਉਣ। ਇੰਨ੍ਹਾਂ ਨਿਰਦੇਸ਼ਾਂ ਦਾ ਉਲੰਘਣ ਕਰਨ 'ਤੇ ਸਕੂਲ ਮੁਖੀ ਅਤੇ ਪ੍ਰਬੰਧਕ ਜਿੰਮੇਵਾਰ ਹੋਣਗੇ।