ਹਰੀਸ਼ ਕਾਲੜਾ
ਰੂਪਨਗਰ, 28 ਨਵੰਬਰ 2020 - ਡੀ.ਪੀ.ਆਈ. (ਕਾਲਜਾਂ) ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਡਾ. ਜਸਵਿੰਦਰ ਕੌਰ ਦੀ ਸਰਪ੍ਰਸਤੀ ਹੇਠ ਸਰਕਾਰੀ ਕਾਲਜ ਰੂਪਨਗਰ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਵ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਆਨਲਾਈਨ ਵੈਬੀਨਾਰ ਕਰਵਾਇਆ ਗਿਆ। ਕਾਲਜ ਦੇ ਵਾਇਸ ਪ੍ਰਿੰਸੀਪਲ ਪ੍ਰੋ. ਜਤਿੰਦਰ ਗਿੱਲ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਦੇ ਜੀਵਨ ਅਤੇ ਉਨ੍ਹਾਂ ਦੀ ਸ਼ਹਾਦਤ ਬਾਰੇ ਦੱਸਦਿਆਂ ਵੈਬੀਨਾਰ ਦੀ ਅਰੰਭਤਾ ਕੀਤੀ।
ਵਿਭਾਗ ਦੇ ਮੁਖੀ ਡਾ. ਸੁਖਜਿੰਦਰ ਕੌਰ ਨੇ ਵੈਬੀਨਾਰ ਵਿਚ ਜੁੜੇ ਪ੍ਰੋਫੈਸਰ ਸਾਹਿਬਾਨ ਅਤੇ ਵਿਦਿਆਰਥੀਆਂ ਨੂੰ ਜੀ ਆਇਆ ਕਹਿੰਦੇ ਹੋਏ ਉਨ੍ਹਾਂ ਦਾ ਸਵਾਗਤ ਕੀਤਾ। ਪੰਜਾਬੀ ਵਿਭਾਗ ਦੇ ਪ੍ਰੋ: ਉਪਦੇਸ਼ਦੀਪ ਕੌਰ ਨੇ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਬਾਣੀ ਵਿਚ ਵੈਰਾਗ ਦੀ ਭਾਵਨਾ ਵਿਸ਼ੇ ਨੂੰ ਬੜੇ ਹੀ ਵਿਸਥਾਰ ਨਾਲ ਵੈਬੀਨਾਰ ਵਿਚ ਜੁੜੇ ਸਰੋਤਿਆਂ ਨਾਲ ਸਾਂਝਾ ਕੀਤਾ। ਡਾ: ਹਰਜਸ ਕੌਰ ਨੇ ਵਿਸ਼ੇਸ਼ ਤੌਰ ਤੇ ਇਸ ਵੈਬੀਨਾਰ ਵਿਚ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪ੍ਰੋ. ਤਰਨਜੋਤ ਕੌਰ ਨੇ ਅਹਿਮ ਰੋਲ ਅਦਾ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ: ਜਤਿੰਦਰ ਕੁਮਾਰ, ਡਾ: ਨਰਿੰਦਰ ਕੌਰ, ਪ੍ਰੋ: ਬਲਜਿੰਦਰ ਕੌਰ, ਪ੍ਰੋ: ਹਰਸਿਮਰਤ ਕੌਰ, ਪ੍ਰੋ: ਰਜਿੰਦਰ ਕੌਰ, ਪ੍ਰੋ: ਹਰਦੀਪ ਕੌਰ, ਪ੍ਰੋ: ਹਰਮੀਤ ਕੌਰ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਭਾਗ ਲਿਆ।