CM ਮਾਨ ਨੇ ਮਸ਼ਹੂਰ ਗ਼ਜ਼ਲ ਗਾਇਕ ਪੰਕਜ ਉਧਾਸ ਦੇ ਦੇਹਾਂਤ 'ਤੇ ਜਤਾਇਆ ਦੁੱਖ
ਚੰਡੀਗੜ੍ਹ, 26 ਫਰਵਰੀ 2024 - CM ਭਗਵੰਤ ਮਾਨ ਨੇ ਮਸ਼ਹੂਰ ਗ਼ਜ਼ਲ ਗਾਇਕ ਪੰਕਜ ਉਧਾਸ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।
ਉਨ੍ਹਾਂ ਨੇ ਐਕਸ 'ਤੇ ਟਵੀਟ ਕਰਦਿਆਂ ਕਿਹਾ ਕਿ, "ਮਸ਼ਹੂਰ ਗ਼ਜ਼ਲ ਗਾਇਕ ਪੰਕਜ ਉਧਾਸ ਜੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ…ਸੰਗੀਤ ਜਗਤ ਦੀ ਇੱਕ ਹੋਰ ਵਿਸ਼ਵ ਪ੍ਰਸਿੱਧ ਆਵਾਜ਼ ਅੱਜ ਖਾਮੋਸ਼ ਹੋ ਗਈ...ਇਸ ਦੁੱਖ ਦੀ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ... ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ ਤੇ ਪਰਿਵਾਰ ਸਮੇਤ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ… ਵਾਹਿਗੁਰੂ ਵਾਹਿਗੁਰੂ"