ਕੰਗਣਾ ਰਣੌਤ ਦੀ ਫ਼ਿਲਮ ਤੇ ਰੋਕ ਲਗਾਉਣ ਲਈ ਮੰਗ ਪੱਤਰ ਦਿੱਤਾ
ਬਲਰਾਜ ਸਿੰਘ ਰਾਜਾ
ਬਾਬਾ ਬਕਾਲਾ, 5 ਸਤੰਬਰ 2024 - ਵਾਰਿਸ ਪੰਜਾਬ ਪਾਰਟੀ ਵਲੋ ਲੋਕ ਸਭਾ ਮੈਂਬਰ ਅਤੇ ਅਭਿਨੇਤਰੀ ਕੰਗਣਾ ਰਣਜੀਤ ਦੀ ਐਮਰਜੈਂਸੀ ਫ਼ਿਲਮ ਤੇ ਰੋਕ ਲਗਾਉਣ ਲਈ ਐੱਸ ਡੀ ਐਮ ਬਾਬਾ ਬਕਾਲਾ ਰਾਹੀ ਪੰਜਾਬ ਸਰਕਾਰ ਨੂੰ ਮੰਗ ਪੱਤਰ ਦਿੱਤਾ।
ਅੱਜ ਵਾਰਿਸ ਪੰਜਾਬ ਜਥੇਬੰਦੀ ਦੇ ਵੱਡੀ ਗਿਣਤੀ ਵਿਚ ਕਾਰਕੁਨਾਂ ਵਲੋ ਐੱਸ ਡੀ ਐਮ ਬਾਬਾ ਬਕਾਲਾ ਸਾਹਿਬ ਰਵਿੰਦਰ ਸਿੰਘ ਅਰੋੜਾ ਰਾਹੀ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ ਜਿਸ ਵਿਚ ਫ਼ਿਲਮ ਐਮਰਜੈਂਸੀ ਵਿਚ ਕੰਗਣਾ ਰਣੋਤ ਵਲੋ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਸਿੱਖਾਂ ਨੂੰ ਗ਼ਲਤ ਢੰਗ ਨਾਲ ਪੇਸ਼ ਕੀਤਾ ਗਿਆ ਹੈ ਅਤੇ ਸਿੱਖਾਂ ਦੀਆ ਦੇਸ ਪ੍ਰਤੀ ਕੁਰਬਾਨੀਆਂ ਨੂੰ ਅਣਗੌਲੇ ਕਰਕੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਨੂੰ ਗ਼ਲਤ ਢੰਗ ਨਾਲ ਪੇਸ਼ ਕੀਤਾ ਹੈ। ਜਿਸ ਨਾਲ ਪੰਜਾਬ ਅਤੇ ਭਾਰਤ ਵਿਚ ਸਿੱਖਾਂ ਦੇ ਅਕਸ ਨੂੰ ਠੇਸ ਪਹੁੰਚਾਈ ਹੈ। ਇਸ ਉਪਰ ਤੁਰੰਤ ਰੋਕ ਲਾਉਣ ਦੀ ਮੰਗ ਕੀਤੀ ਹੈ।