ਪੰਜਾਬੀ ਫਿਲਮ ਸ਼ੁਕਰਾਨਾ ਦੀ ਸਟਾਰਕਾਸਟ ਅੰਮ੍ਰਿਤ ਮਾਨ ਤੇ ਜਸ ਬਾਜਵਾ 'ਦਰਬਾਰ ਸਾਹਿਬ' ਵਿੱਚ ਮੱਥਾ ਟੇਕਣ ਪਹੁੰਚੇ
ਗੁਰਪ੍ਰੀਤ ਸਿੰਘ
- ਫਿਲਮ ਟੀਮ ਨੇ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਫਿਲਮ ਦੀ ਚੜ੍ਹਦੀ ਕਲਾ ਦੀ ਕੀਤੀ ਅਰਦਾਸ
ਅੰਮ੍ਰਿਤਸਰ, 20 ਸਤੰਬਰ 2024 - ਰੂਹਾਨੀਅਤ ਦਾ ਕੇਂਦਰ ਸ਼੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ਚ ਸੰਗਤਾਂ ਆ ਕੇ ਮੱਥਾ ਟੇਕਦੀਆਂ ਹਨ ਤੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੀਆਂ ਹਨ ਉੱਥੇ ਹੀ ਕਈ ਰਾਜਨੀਤਿਕ ਸਿਤਾਰੇ ਤੇ ਕਈ ਫਿਲਮੀ ਸਿਤਾਰੇ ਵੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਿਆ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੇ ਹਨ। ਦੂਜੇ ਪਾਸੇ ਨਵੀਆਂ ਆ ਰਹੀਆਂ ਫਿਲਮਾਂ ਦੀ ਕਾਮਯਾਬੀ ਦੇ ਲਈ ਵੀ ਫਿਲਮੀ ਸਿਤਾਰੇ ਆਪਣੀ ਫਿਲਮ ਦੀ ਕਾਮਯਾਬੀ ਦੀ ਅਰਦਾਸ ਕਰਨ ਸ਼੍ਰੀ ਦਰਬਾਰ ਸਾਹਿਬ ਪਹੁੰਚਦੇ ਹਨ। ਜਿਸ ਦੇ ਚਲਦੇ ਪੰਜਾਬੀ ਫਿਲਮ ਸ਼ੁਕਰਾਨਾ ਦੀ ਫਿਲਮ ਟੀਮ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ। ਉਹਨਾਂ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਤੇ ਆਪਣੀ ਫਿਲਮ ਦੀ ਕਾਮਯਾਬੀ ਦੀ ਅਰਦਾਸ ਕੀਤੀ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਫਿਲਮ ਦੀ ਟੀਮ ਦੇ ਸਟਾਰਕਾਸਟ ਨੇ ਦੱਸਿਆ ਕਿ ਉਹ ਆਪਣੀ ਪੰਜਾਬੀ ਫਿਲਮ ਸ਼ੁਕਰਾਨਾ ਦੇ ਲਈ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਆਏ ਹਨ। ਉਹਨਾਂ ਕਿਹਾ ਕਿ ਫਿਲਮ ਦਾ ਨਾਮ ਸ਼ੁਕਰਾਨਾ ਹੈ ਅਤੇ ਇਸ ਲਈ ਇਸ ਫਿਲਮ ਦੀ ਸ਼ੁਰੂਆਤ ਵਾਹਿਗੁਰੂ ਦੇ ਸ਼ੁਕਰਾਨੇ ਤੋਂ ਕਰਨ ਜਾ ਰਹੇ ਹਨ ਜਿਸ ਦੇ ਚਲਦੇ ਉਹ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਆਏ ਹਨ।