ਆਸ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ 8ਵੀਂ,10ਵੀਂ, 12ਵੀਂ ਦੇ ਜ਼ਿਲ੍ਹੇ 'ਚੋਂ ਮੈਰਿਟ 'ਚ ਆਏ ਬੱਚਿਆਂ ਸਨਮਾਨਿਤ ਕੀਤਾ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 17 ਮਈ 2024 - ਆਸ ਸੋਸ਼ਲ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਤੂਰ ਛੋਕਰਾਂ ਨੇ ਕਿਹਾ ਕਿ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਆਸ ਸੋਸ਼ਲ ਵੈੱਲਫੇਅਰ ਸੁਸਾਇਟੀ ਦੇ ਬੈਨਰ ਹੇਠ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਦੇ 8ਵੀਂ,10ਵੀਂ, 12ਵੀਂ ਕਲਾਸਾਂ ਦੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂ ਸ਼ਹਿਰ ਵਿਖੇ ਪ੍ਰਿੰਸੀਪਲ ਸ. ਸਰਬਜੀਤ ਸਿੰਘ ਦੀ ਅਗਵਾਈ ਹੇਠ ਹਰੇਕ ਵਿਦਿਆਰਥੀ ਨੂੰ ਮੋਮੈਂਟੋ, ਮੈਡਲ, ਸਨਮਾਨ ਸਰਟੀਫਿਕੇਟ ਅਤੇ 3-3 ਹਜ਼ਾਰ ਰੁਪਏ ਦੇ ਕੇ ਸਨਮਾਨਿਤ ਕੀਤਾ ਗਿਆ।
ਉਹਨਾਂ ਕਿਹਾ ਕਿ ਪੈਸੇ ਦੀ ਕਮੀ ਕਾਰਨ ਕਿਸੇ ਵੀ ਜ਼ਰੂਰਤਮੰਦ ਹੁਸ਼ਿਆਰ ਵਿਦਿਆਰਥੀ ਦੀ ਪੜਾਈ ਦਾ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ।ਉਹਨਾਂ ਕਿਹਾ ਕਿ ਇਸ ਸਮਾਗਮ ਵਿੱਚ ਵਿਦਿਆਰਥੀਆਂ ਦੇ ਕੈਰੀਅਰ ਕਾਉਂਸਲਿੰਗ ਸਬੰਧੀ ਸਮਾਗਮ ਦੇ ਮੁੱਖ ਮਹਿਮਾਨ ਸ. ਬਰਜਿੰਦਰ ਸਿੰਘ ਹੁਸੈਨਪੁਰ ਅਤੇ ਵਿਸੇਸ਼ ਮਹਿਮਾਨ ਸ਼੍ਰੀ ਗੁਰਚਰਨ ਅਰੋੜਾ ਜੀ ਨੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਉੱਘੇ ਸਮਾਜ ਸੇਵਕ ਸ. ਬਰਜਿੰਦਰ ਸਿੰਘ ਹੁਸੈਨਪੁਰ ਨੇ ਕਿਹਾ ਕਿ ਸਮਾਜ ਨੂੰ ਸਿਰਜਣ ਦੀ ਬਹੁਤ ਵੱਡੀ ਜਿੰਮੇਵਾਰੀ ਅਧਿਆਪਕਾਂ ਦੇ ਸਿਰ ਹੈ, ਉਸ ਤੋਂ ਵੱਡੀ ਜਿੰਮੇਵਾਰੀ ਬੱਚਿਆਂ ਦੀ ਹੈ ਕਿ ਅਧਿਆਪਕ ਵਲੋਂ ਦਿੱਤੀ ਸਿੱਖਿਆ ਨੂੰ ਗ੍ਰਹਿਣ ਕਰਨਾ।
ਉਹਨਾਂ ਕਿਹਾ ਕਿ ਆਸ ਸੋਸ਼ਲ ਵੈੱਲਫੇਅਰ ਸੁਸਾਇਟੀ ਦੇ ਬੈਨਰ ਹੇਠ ਜ਼ਰੂਰਤਮੰਦ ਹੁਸ਼ਿਆਰ ਬੱਚਿਆਂ ਦੀ ਹਮੇਸ਼ਾ ਮੱਦਦ ਕੀਤੀ ਜਾਵੇਗੀ। ਇਸ ਮੌਕੇ ਸ. ਸੁਖਵਿੰਦਰ ਸਿੰਘ ਤੂਰ, ਸ਼੍ਰੀ ਰਜਿੰਦਰ ਨਾਥ ਸ਼ਰਮਾ ਸੀਨੀਅਰ ਮੀਤ ਪ੍ਰਧਾਨ, ਸ਼੍ਰੀ ਗੁਲਸ਼ਨ ਰਾਣਾ, ਮਾਸਟਰ ਬਖਸੀਸ ਸਿੰਘ ਸੈਂਭੀ, ਸ਼੍ਰੀ ਅਸ਼ੋਕ ਕੁਮਾਰ ਰਿਟਾਇਰਡ ਪ੍ਰਿੰਸੀਪਲ, ਸ਼੍ਰੀ ਨਰਿੰਦਰ ਪਾਲ ਤੂਰ, ਸ. ਜੋਵਨਪ੍ਰੀਤ ਸਿੰਘ ਭੰਗਲ, ਸ. ਪਰਮਜੀਤ ਸਿੰਘ ਸੀਂਹਮਾਰ, ਸ. ਪਰਮਿੰਦਰ ਸਿੰਘ ਸਟੇਟ ਐਵਾਰਡੀ ਮੁੱਖ ਅਧਿਆਪਕ ਭੰਗਲ ਖੁਰਦ ਅਤੇ ਮੈਰਿਟ ਵਿੱਚ ਆਏ ਵਿਦਿਆਰਥੀ, ਉਹਨਾਂ ਦੇ ਮੁੱਖ ਅਧਿਆਪਕ ਅਤੇ ਮਾਤਾ ਪਿਤਾ ਹਾਜਰ ਸਨ। ਸਟੇਜ ਸੰਚਾਲਨ ਦੀ ਭੂਮਿਕਾ ਮਾਸਟਰ ਬਖਸੀਸ਼ ਸਿੰਘ ਸੈਂਭੀ ਵਲੋਂ ਬਾਖੂਬੀ ਨਿਭਾਈ।