ਕੁਲਬੀਰ ਵਿਸ਼ਟ 'ਆਪ' 'ਚ ਸ਼ਾਮਲ, ਖਰੜ ਤੋਂ 2022 'ਚ ਵਿਧਾਨ ਸਭਾ ਚੋਣ ਲੜ ਚੁੱਕੇ ਹਨ
ਚੰਡੀਗੜ੍ਹ, 27 ਮਈ 2024 : ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਆਮ ਆਦਮੀ ਪਾਰਟੀ (ਆਪ) ਨੇ ਮਜ਼ਬੂਤੀ ਹਾਸਲ ਕੀਤੀ ਹੈ। 2022 ਦੀਆਂ ਵਿਧਾਨ ਸਭਾ ਚੋਣਾਂ ਲੜ ਚੁੱਕੇ ਨਵਾਂਗਾਓਂ ਦੇ ਕੌਂਸਲਰ ਕੁਲਬੀਰ ਸਿੰਘ ਬਿਸ਼ਟ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਾਰਟੀ ਵਿੱਚ ਸ਼ਾਮਲ ਹੋਏ ਹਨ। ਇਸ ਤੋਂ ਪਹਿਲਾਂ ਉਹ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਸਨ।