ਭਾਜਪਾ ਉਮੀਦਵਾਰ ਹੰਸ ਰਾਜ ਹੰਸ ਵੱਲੋਂ ਆਪਣੀ ਗੱਡੀ ਹੇਠ ਕਿਸਾਨਾਂ ਮਜ਼ਦੂਰਾਂ ਨੂੰ ਦਰੜਨ ਦੀ ਕੀਤੀ ਕੋਸ਼ਿਸ਼, ਪੇਂਡੂ ਮਜ਼ਦੂਰ ਯੂਨੀਅਨ ਵਲੋਂ ਤਿੱਖੇ ਸ਼ਬਦਾਂ ਵਿੱਚ ਨਿੰਦਾ
ਦਲਜੀਤ ਕੌਰ
ਚੰਡੀਗੜ੍ਹ, 23 ਮਈ, 2024: ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਪ੍ਰਧਾਨ ਤਰਸੇਮ ਪੀਟਰ,ਜਨਰਲ ਸਕੱਤਰ ਅਵਤਾਰ ਸਿੰਘ ਰਸੂਲਪੁਰ ਨੇ ਪਟਿਆਲਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਮੌਕੇ ਅੱਜ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ, ਮਜ਼ਦੂਰਾਂ ਨੂੰ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਵਲੋਂ ਆਪਣੀ ਗੱਡੀ ਹੇਠ ਦਰੜਨ ਦੀ ਕੀਤੀ ਕੋਸ਼ਿਸ਼ ਦੀ ਤਿੱਖੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਇਸ ਮੌਕੇ ਦਲਿਤ ਮਜ਼ਦੂਰਾਂ ਦੇ ਹੱਕਾਂ ਲਈ ਸੰਘਰਸ਼ਸ਼ੀਲ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਬਿੱਕਰ ਸਿੰਘ ਹਥੋਆ ਹੰਸ ਰਾਜ ਹੰਸ ਦੀ ਗੱਡੀ ਹੇਠ ਆਉਂਦੇ ਆਉਂਦੇ ਬੜੀ ਮੁਸ਼ਕਲ ਨਾਲ ਬਚੇ। ਜਥੇਬੰਦੀ ਨੇ ਦਲਿਤ ਮਜ਼ਦੂਰਾਂ ਨੂੰ ਭਾਜਪਾ ਨੂੰ ਹਰਾਓਣ, ਭਾਜਪਾ ਨੂੰ ਭਜਾਉਣ ਦਾ ਸੱਦਾ ਦਿੱਤਾ।