ਮਨਕੀਰਤ ਸਿੰਘ ਮੱਲਣ ਨੇ 9ਵੇਂ ਪਟਿਆਲਾ ਤਾਈਕਵਾਂਡੋ ਚੈਲੇਂਜ ਕੱਪ 2024 ਵਿੱਚ ਜਿੱਤਿਆ ਗੋਲਡ ਮੈਡਲ
ਪਟਿਆਲਾ : ਮਾਡਰਨ ਸੀਨੀਅਰ ਸੈਕੰਡਰੀ ਸਕੂਲ (ਪਟਿਆਲਾ) ਵਿਖੇ 9ਵਾਂ ਪਟਿਆਲਾ ਤਾਈਕਵਾਂਡੋ ਚੈਲੇਂਜ ਕੱਪ 2024 ਟੂਰਨਾਮੈਂਟ ਕਰਵਾਇਆ ਗਿਆ।ਇਸ ਟੂਰਨਾਮੈਂਟ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਭਾਗ ਲਿਆ।
ਇਸ ਟੂਰਨਾਮੈਂਟ ਵਿੱਚ ਦਾ ਬ੍ਰਿਟਿਸ਼ ਕੋ ਐਡ ਸਕੂਲ ਪਟਿਆਲਾ ਦੇ ਤੀਜੀ ਕਲਾਸ ਦੇ ਖਿਡਾਰੀ ਮਨਕੀਰਤ ਸਿੰਘ ਮੱਲਣ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਗੋਲਡ ਮੈਡਲ ਹਾਸਲ ਕੀਤਾ। ਮਨਕੀਰਤ ਸਿੰਘ ਮੱਲਣ ਨੇ ਤਾਈਕਵਾਂਡੋ ਵਿੱਚ ਪਹਿਲਾਂ ਵੀ ਕਈ ਮੈਡਲ ਜਿੱਤੇ ਹਨ। ਇਥੇ ਇਹ ਵੀ ਗੱਲ ਜ਼ਿਕਰਯੋਗ ਹੈ ਕਿ ਮਨਕੀਰਤ ਸਿੰਘ ਮੱਲਣ ਦੇ ਪਰਿਵਾਰ ਵਿੱਚ ਖੇਡਾਂ ਪ੍ਰਤੀ ਰੂਚੀ ਸ਼ੁਰੂ ਤੋਂ ਹੀ ਰਹੀ ਹੈ। ਮਨਕੀਰਤ ਸਿੰਘ ਮੱਲਣ ਨੇ ਕਿਹਾ ਕਿ ਉਸ ਦੇ ਇਸ ਪ੍ਰਦਰਸ਼ਨ ਵਿੱਚ ਸੱਭ ਤੋਂ ਵੱਧ ਯੋਗਦਾਨ ਮੇਰੇ ਕੋਚ ਮਮਤਾ ਰਾਣੀ ਅਤੇ ਮੇਰੇ ਮਾਤਾ ਪਰਮਜੀਤ ਕੌਰ ਦਾ ਹੈ।
ਮਨਕੀਰਤ ਸਿੰਘ ਮੱਲਣ ਦੇ ਕੋਚ ਮਮਤਾ ਰਾਣੀ ਨੇ ਦੱਸਿਆ ਕਿ ਮਨਕੀਰਤ ਸਿੰਘ ਮੱਲਣ ਦੀ ਖੇਡ ਵਿੱਚ ਦਿਨ ਪ੍ਰਤੀ ਦਿਨ ਨਿਖਾਰ ਆ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਮਨਕੀਰਤ ਸਿੰਘ ਮੱਲਣ ਖੇਡਾਂ ਵਿੱਚ ਹੋਰ ਵੀ ਵਧੀਆ ਪ੍ਰਦਰਸ਼ਨ ਕਰੇਗਾ।ਮਨਕੀਰਤ ਸਿੰਘ ਮੱਲਣ ਦੇ ਮਾਤਾ ਨੇ ਦੱਸਿਆ ਕਿ ਮਨਕੀਰਤ ਸਿੰਘ ਮੱਲਣ ਦੇ ਖੇਡਾਂ ਵਿੱਚ ਚੰਗੇ ਪ੍ਰਦਰਸ਼ਨ ਕਰਨ ਨਾਲ ਉਸ ਦੇ ਆਤਮ ਵਿਸ਼ਵਾਸ਼ ਵਿੱਚ ਵੀ ਵਾਧਾ ਹੋਇਆ ਹੈ।
ਇਸ ਮੌਕੇ ਤੇ ਬਿਕਰਮ ਸਿੰਘ, ਹਰੀਸ਼ ਸਿੰਘ, ਯਾਦਵਿੰਦਰ ਸਿੰਘ, ਸਤਵਿੰਦਰ ਸਿੰਘ, ਮਨਪ੍ਰੀਤ ਸਿੰਘ ਅਤੇ ਹੋਰ ਕੋਚ ਸਾਹਿਬਾਨ ਮੌਜੂਦ ਸਨ।