ਮੁੱਢਲਾ ਸਿਹਤ ਕੇਂਦਰ ਵਿਖੇ ਮਨਾਇਆ ਵਿਸ਼ਵ ਹਾਈਪਰਟੈਨਸ਼ਨ ਦਿਵਸ
ਪ੍ਰਮੋਦ ਭਾਰਤੀ
ਕੀਰਤਪੁਰ ਸਾਹਿਬ , 17 ਮਈ 2024
ਡਾ.ਮਨੂੰ ਵਿੱਜ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਡਾ.ਦਲਜੀਤ ਕੌਰ ਸੀਨੀਅਰ ਮੈਡੀਕਲ ਅਫਸਰ ਮੁੱਢਲਾ ਸਿਹਤ ਕੇਂਦਰ ਕੀਰਤਪੁਰ ਸਾਹਿਬ ਦੀ ਅਗਵਾਈ ਹੇਠ ਵਿਸ਼ਵ ਹਾਈਪਰਟੈਨਸ਼ਨ ਦਿਵਸ ਮਨਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਦਲਜੀਤ ਕੌਰ ਨੇ ਦੱਸਿਆ ਕਿ 17 ਮਈ ਨੂੰ ਵਿਸ਼ਵ ਹਾਈਪਰਟੈਨਸ਼ਨ ਦਿਵਸ ਮਨਾਇਆ ਜਾਂਦਾ ਹੈ, ਅੱਜ ਕੀਰਤਪੁਰ ਸਾਹਿਬ ਅਧੀਨ ਸਾਰੇ ਹੈਲਥ ਐਂਡ ਵੈਲਨੈਸ ਸੈਂਟਰਾਂ ਤੇ ਵਿਸ਼ੇਸ਼ ਮੈਡੀਕਲ ਕੈਂਪ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਹਾਈਪਰਟੈਨਸ਼ਨ ਜਾਂ ਹਾਈ ਬਲੱਡ ਪ੍ਰੈਸ਼ਰ ਚੁੱਪਚਾਪ ਵਿਕਸਤ ਹੁੰਦਾ ਹੈ ਅਤੇ ਤੁਹਾਡੀ ਤੰਦਰੁਸਤੀ ਦੇ ਵੱਖ-ਵੱਖ ਪਹਿਲੂਆਂ ਨੂੰ ਪ੍ਰਭਾਵਤ ਕਰਨਾ ਸ਼ੁਰੂ ਕਰ ਦਿੰਦਾ ਹੈ। ਸਾਲ 2024 ਲਈ ਹਾਈਪਰਟੈਨਸ਼ਨ ਦਿਵਸ ਦਾ ਥੀਮ 'ਆਪਣੇ ਬਲੱਡ ਪ੍ਰੈਸ਼ਰ ਨੂੰ ਸਹੀ ਢੰਗ ਨਾਲ ਮਾਪੋ, ਇਸ ਨੂੰ ਕੰਟਰੋਲ ਕਰੋ, ਲੰਬੇ ਸਮੇਂ ਤੱਕ ਜੀਓ' ਹੈ, ਜਿਸ ਦਾ ਉਦੇਸ਼ ਇਸ ਸਥਿਤੀ ਦੀ ਗੰਭੀਰਤਾ ਬਾਰੇ ਜਾਗਰੂਕਤਾ ਵਧਾਉਣਾ ਹੈ।
ਇਸ ਸਬੰਧ ਹੋਰ ਜਾਣਕਾਰੀ ਦਿੰਦਿਆਂ ਡਾ. ਜੰਗਜੀਤ ਸਿੰਘ ਬਲਾਕ ਮੈਡੀਕਲ ਅਫਸਰ ਨੇ ਦੱਸਿਆ ਕਿ ਹਾਈਪਟੈਨਸ਼ਨ ਤੋਂ ਬਚਣ ਲਈ ਸਾਨੂੰ ਸ਼ਰੀਰਕ ਕਸਰਤ ਕਰਨੀ ਚਾਹੀਦੀ ਹੈ, ਸੈਰ ਦੀ ਜਰੂਰਤ ਹੈ, ਤਲੀਆਂ ਚੀਜ਼ਾਂ ਦੀ ਘੱਟ ਵਰਤੋਂ, ਜੰਕ ਫੂਡ ਨਹੀਂ ਖਾਣਾ ਚਾਹੀਦਾ, ਘੱਟ ਨਮਕ ਦੀ ਵਰਤੋਂ ਕਰਨੀ ਚਾਹੀਦੀ ਹੈ। ਰੋਜ਼ਾਨਾ ਸਾਨੂੰ ਮੋਸਮੀ ਫਲਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਤੇ ਸਾਨੂੰ ਤਨਾਅ ਮੁਕਤ ਜਿੰਦਗੀ ਜੀਣੀ ਚਾਹੀਦੀ ਹੈ। ਇਸ ਮੋਕੇ ਸ਼੍ਰੀ ਸਿਕੰਦਰ ਸਿੰਘ ਐਸ.ਆਈ ਨੇ ਦੱਸਿਆ ਕਿ ਸਾਡੇ ਹੈਲਥ ਐਂਡ ਵੈਲਨੈਸ ਸੈਂਟਰਾਂ ਤੇ ਸਟਾਫ ਵੱਲੋਂ ਲੋਕਾਂ ਨੂੰ ਜਾਗਰੂਕ ਸਮੇਂ ਸਮੇਂ ਤੇ ਜਾਗਰੂਕ ਕੀਤਾ ਜਾਦਾ ਹੈ। ਜੇਕਰ ਕਿਸੇ ਦਾ ਬਲੱਡ ਪ੍ਰੈਸ਼ਰ ਵੱਧਦਾ ਹੈ ਤਾਂ ਉਸ ਨੂੰ ਕੰਟ੍ਰੋਲ ਕਰਨ ਲਈ ਮੁਫਤ ਵਿੱਚ ਦਵਾਈਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਤੇ ਬਲੱਡ ਪ੍ਰੈਸ਼ਰ ਚੈੱਕ ਕੀਤਾ ਜਾਂਦਾ ਹੈ।
ਇਸ ਮੌਕੇ ਸੁਨੀਤਾ ਕੁਮਾਰੀ, ਰਮਨਦੀਪ ਕੌਰ, ਹਰਜੀਤ ਕੌਰ ਸਟਾਫ ਨਰਸ, ਦਲਬੀਰ ਕੌਰ, ਬਲਜੀਤ ਕੌਰ, ਭਰਤ ਕਪੂਰ ਤੇ ਹੋਰ ਸਟਾਫ ਹਾਜ਼ਰ ਸੀ।