ਲੋਕ ਸਭਾ ਚੋਣਾਂ ਨੂੰ ਲੈ ਕੇ ਪਿੰਡ ਡਡਵਿੰਡੀ ਦੇ ਵਿੱਚ ਵਿਸ਼ਾਲ ਮੀਟਿੰਗ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ , 23 ਮਈ 2024
ਲੋਕ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਪੰਥ ਦੇ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਵੱਲੋਂ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਹਲਕਾ ਇੰਚਾਰਜ ਮੁਖਤਿਆਰ ਸਿੰਘ ਸੋਢੀ ਡਡਵਿੰਡੀ ਦੀ ਅਗਵਾਈ ਵਿੱਚ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਡਡਵਿੰਡੀ ਵਿਖੇ ਚੋਣ ਪ੍ਰਚਾਰ ਕੀਤਾ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਤਰਸੇਮ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਖਡੂਰ ਹਲਕੇ ਦੇ ਵੋਟਰ ਬਹੁਤ ਹੀ ਸੂਝਵਾਨ ਵੋਟਰ ਹਨ, ਪੰਥ ਦੀ ਚੜ੍ਹਦੀ ਕਲਾ ਲਈ ਉਹ ਭਾਈ ਅੰਮ੍ਰਿਤਪਾਲ ਨੂੰ ਵੋਟ ਪਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਲੋਕ ਸਭਾ ਦੇ ਉਮੀਦਵਾਰ ਅੰਮ੍ਰਿਤਪਾਲ ਸਿੰਘ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਅਤੇ ਜਿਤਾ ਕੇ ਮੈਂਬਰ ਪਾਰਲੀਮੈਂਟ ਬਣ ਕੇ ਭੇਜਣਗੇ। ਇਸ ਮੌਕੇ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਮੁਖਤਿਆਰ ਸਿੰਘ ਡਡਵਿੰਡੀ ਨੇ ਮੀਟਿੰਗ ਦੌਰਾਨ ਹਾਜ਼ਰ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ ਅਤੇ ਅੰਮ੍ਰਿਤਪਾਲ ਸਿੰਘ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਗੁਰਨਾਮ ਸਿੰਘ ਡਡਵਿੰਡੀ, ਜੱਥੇਦਾਰ ਦਰਸ਼ਨ ਸਿੰਘ ਡਡਵਿੰਡੀ, ਹਰਜਿੰਦਰ ਸਿੰਘ, ਬਲਵਿੰਦਰ ਸਿੰਘ , ਸਰਬਣ ਸਿੰਘ ਭੌਰ, ਸੁਰਜੀਤ ਸਿੰਘ ਭੌਰ, ਨਿਰਮਲ ਸਿੰਘ ਭੌਰ, ਨਾਨਕ ਸਿੰਘ ਗੁਰਦੀਪ ਸਿੰਘ ਭੰਡਾਲ,ਲਵਪ੍ਰੀਤ ਸਿੰਘ ਡਡਵਿੰਡੀ ਬੀਬੀ ਜਸਵਿੰਦਰ ਕੌਰ ਤੇ ਹੋਰ ਹਾਜ਼ਰ ਸਨ।