ਵਰਕਰਾਂ ਦਾ ਹੌਸਲਾ ਤੋੜਨ ਲਈ ਵਿਰੋਧੀ ਉਡਾ ਰਹੇ ਪਾਰਟੀ ਛੱਡਣ ਦੀਆਂ ਅਫਵਾਹਾਂ - ਗੁਰਬਚਨ ਸਿੰਘ ਬੱਬੇਹਾਲੀ
ਰੋਹਿਤ ਗੁਪਤਾ
ਗੁਰਦਾਸਪੁਰ 23 ਮਈ 2024 - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਪਿੰਡ ਝਾਵਰ ਵਿਖੇ ਅਕਾਲੀ ਵਰਕਰਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਅਕਾਲੀ ਵਰਕਰਾਂ ਦਾ ਹੌਸਲਾ ਤੋੜਨ ਲਈ ਵਿਰੋਧੀ ਮੇਰੇ ਵੱਲੋਂ ਪਾਰਟੀ ਛੱਡਣ ਦੀਆਂ ਅਫਵਾਵਾਂ ਉਡਾ ਰਹੇ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਮੇਰਾ ਪਰਿਵਾਰ ਹੈ ਤੇ ਮੈਨੂੰ ਬਾਦਲ ਪਰਿਵਾਰ ਵੱਲੋਂ ਬਹੁਤ ਪਿਆਰ ਮਿਲਿਆ ਹੈ। ਕਦੇ ਉਹਨਾਂ ਨੇ ਮੇਰੇ ਕਿਸੇ ਕੰਮ ਤੋਂ ਮਨਾ ਨਹੀਂ ਕੀਤਾ। ਅਜਿਹੇ ਵਿੱਚ ਮੇਰੇ ਵੱਲੋਂ ਪਾਰਟੀ ਛੱਡਣ ਦਾ ਸੋਚਿਆ ਵੀ ਨਹੀਂ ਜਾ ਸਕਦਾ। ਉਹਨਾਂ ਕਿਹਾ ਕਿ ਜਿਸ ਨੇ ਵੀ ਪਾਰਟੀ ਛੱਡੀ ਹੈ ਉਹ ਰੁਲ ਗਿਆ।
ਦੱਸ ਦਈਏ ਕਿ ਡੇਰਾ ਬਾਬਾ ਨਾਨਕ ਤੋਂ ਰਵੀਕਰਨ ਕਾਹਲੋ ਵੱਲੋਂ ਸ਼ਿਰੋਮਣੀ ਅਕਾਲੀ ਦਲ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਜਿਲਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਅਤੇ ਕਾਦੀਆਂ ਦੇ ਅਕਾਲੀ ਆਗੂ ਗੁਰ ਇਕਬਾਲ ਸਿੰਘ ਮਾਹਲ ਦੇ ਵੱਲੋਂ ਵੀ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਿਲ ਹੋਣ ਦੀਆਂ ਅਫਵਾਵਾਂ ਉਡਾਈਆਂ ਜਾ ਰਹੀਆਂ ਹਨ। ਜ਼ਿਲਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਕਿਹਾ ਕਿ ਉਹ ਸ਼੍ਰਮਣੀ ਅਕਾਲੀ ਦਲ ਲਈ ਹਮੇਸ਼ਾ ਵਫਾਦਾਰ ਰਹਿਣਗੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾਕਟਰ ਦਲਜੀਤ ਸਿੰਘ ਚੀਮਾ ਨੂੰ ਜਿਤਾਉਣ ਲਈ ਪੂਰਾ ਜ਼ੋਰ ਲਗਾਉਣਗੇ।