ਸਾਡਾ ਮਿਸ਼ਨ ਗ੍ਰੀਨ ਇਲੈਕਸ਼ਨ ਤਹਿਤ ਲਗਾਏ ਜਾ ਰਹੇ ਹਨ ਪੌਦੇ
ਪ੍ਰਮੋਦ ਭਾਰਤੀ
ਸ੍ਰੀ ਅਨੰਦਪੁਰ ਸਾਹਿਬ 27 ਮਈ ,2024
ਲੋਕ ਸਭਾ ਚੋਣਾਂ 2024 ਦੀ ਤਿਆਰੀ ਲਈ ਡਾ.ਹੀਰਾ ਲਾਲ ਆਈ.ਏ.ਐਸ. ਜਨਰਲ ਅਬਜ਼ਰਵਰ ਲੋਕ ਸਭਾ ਹਲਕਾ 06 ਅਨੰਦਪੁਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਹਰਬਖਸ਼ ਸਿੰਘ ਕਾਰਜ ਸਾਧਕ ਅਫਸਰ ਦੀ ਅਗਵਾਈ ਹੇਠ ਲੋਕ ਨਿਰਮਾਣ ਵਿਭਾਗ ਦਫਤਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਫਲਦਾਰ ਤੇ ਛਾਂਦਾਰ ਪੌਦੇ ਲਗਾਏ ਗਏ।
ਕਾਰਜ ਸਾਧਕ ਅਫਸਰ ਨੇ ਦੱਸਿਆ ਕਿ ਲੋਕ ਸਭਾ ਚੋਣਾ-2024 ਨੂੰ “ ਸਾਡਾ ਮਿਸ਼ਨ- ਗ੍ਰੀਨ ਇਲੈਕਸ਼ਨ” ਵਜ਼ੋਂ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਉਨ੍ਹਾਂ ਕਿਹਾ ਕਿ ਆਪਣੇ ਪਰਿਵਾਰਕ ਮੈਂਬਰਾਂ, ਆਂਢ-ਗੁਆਂਢ, ਰਿਸ਼ਤੇਦਾਰਾਂ ਅਤੇ ਗਲ਼ੀ-ਮੁਹੱਲੇ ਦੇ ਵੋਟਰਾਂ ਨੂੰ ਜਾਗਰੂਕ ਕਰਨ ਕਿ ਪਹਿਲੀ ਜੂਨ ਨੂੰ ਲੋਕਤੰਤਰ ਦੇ ਮਹਾਂਉਤਸਵ ਮੌਕੇ ਉਹ ਵੋਟ ਪਾਉਣ ਤੋਂ ਪਹਿਲਾਂ ਜਾਂ ਬਾਅਦ ਇੱਕ-ਇੱਕ ਪੌਦਾ ਲਗਾਉਣ ਅਤੇ ਉਹ ਖੁਦ ਵੀ ਇੱਕ-ਇੱਕ ਪੌਦਾ ਜਰੂਰ ਲਗਾਉਣ। ਇਸ ਇਲੈਕਸ਼ਨ ਦੌਰਾਨ ਪਲਾਸਟਿਕ ਜਾਂ ਪਲਾਸਟਿਕ ਤੋਂ ਬਣੇ ਪਦਾਰਥਾਂ ਦੀ ਵਰਤੋਂ ਨੂੰ ਵੀ ਘੱਟ ਤੋਂ ਘੱਟ ਕਰਨਾ, ਕਣਕ ਜਾਂ ਪਰਾਲ਼ੀ ਦੇ ਨਾੜ ਨੂੰ ਅੱਗ ਲਾਉਣਾ ਬੰਦ ਕਰਨਾ, ਹਵਾ ਪਾਣੀ, ਮਿੱਟੀ ਦੀ ਸੰਭਾਲ਼ ਕਰਨਾ ਅਤੇ ਓਰਗੈਨਿਕ ਅਤੇ ਜੈਵਿਕ ਖਾਦਾਂ ਨੂੰ ਵਰਤੋਂ ਵਿੱਚ ਲਿਆਦਾ ਜਾਵੇ।
ਇਸ ਮੌਕੇ ਮਦਨ ਲਾਲ ਸੈਨਟਰੀ ਇੰਸਪੈਕਟਰ, ਮਨਦੀਪ ਸਿੰਘ ਪ੍ਰੋਗਰਾਮ ਕੋਡੀਨੇਟਰ, ਗੁਰਵਿੰਦਰ ਸੈਣੀ, ਮਨਜੀਤ ਸਿੰਘ, ਮਨਪ੍ਰੀਤ ਸਿੰਘ, ਰਾਮ ਪਾਲ, ਹਰਪ੍ਰੀਤ ਸਿੰਘ, ਦਰਸ਼ਨ ਸਿੰਘ, ਸੋਮ ਨਾਥ, ਗੁਰਦੀਪ ਸਿੰਘ, ਯੋਗਰਾਜ, ਗੁਰਵਿੰਦਰ ਸਿੰਘ, ਸੋਮ ਸਿੰਘ, ਹਰਵਿੰਦਰ ਸਿੰਘ, ਨਿਰੰਜਣ ਸਿੰਘ, ਰਮਨਦੀਪ ਸਿੰਘ ਆਦਿ ਹਾਜ਼ਰ ਸਨ।