ਸੁਖਜਿੰਦਰ ਰੰਧਾਵਾ ਅਤੇ ਤ੍ਰਿਪਤ ਰਾਜਿੰਦਰ ਬਾਜਵਾ ਨੇ ਫਤਿਹਗੜ੍ਹ ਚੂੜੀਆਂ ਵਿਖੇ ਕੀਤੀ ਚੋਣ ਰੈਲੀ
ਫਤਿਹਗੜ੍ਹ ਚੂੜੀਆਂ 24 ਮਈ 2024- ਅੱਜ ਕਾਂਗਰਸ ਪਾਰਟੀ ਦੇ ਉਮੀਦਵਾਰ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੱਲੋਂ ਆਯੋਜਿਤ ਇਕ ਵਿਸ਼ਾਲ ਜਨਸਭਾ ਨੂੰ ਸੰਬੋਧਨ ਕਰਦਿਆਂ ਹਲਕਾ ਫਤਿਹਗੜ੍ਹ ਚੂੜੀਆਂ ਦੇ ਵਾਸੀਆਂ ਨੂੰ ਸੱਦਾ ਦਿੱਤਾ ਕਿ ਫਿਰਕਾਪ੍ਰਸਤ ਤਾਕਤਾਂ ਨੂੰ ਦੇਸ਼ ਵਿੱਚੋਂ ਜੜੋਂ ਉਖਾਰਣ ਲਈ ਕਾਂਗਰਸ ਪਾਰਟੀ ਦਾ ਸਾਥ ਦਿਉ। ਉਹਨਾਂ ਕਿਹਾ ਮੋਦੀ ਸਰਕਾਰ ਦੁਆਰਾ ਪੰਜਾਬ ਨਾਲ ਹਮੇਸ਼ਾ ਹੀ ਮੁਤਰਿਈ ਮਾਂ ਵਾਲਾ ਸਲੂਕ ਕੀਤਾ ਜਾਂਦਾ ਰਿਹਾ ਹੈ।
ਉਹਨਾਂ ਕਿਹਾ ਕਿ ਕੇਂਦਰ ਵਿੱਚ ਕਾਂਗਰਸ ਅਤੇ ਉਸਦੀਆਂ ਸਹਿਯੋਗੀ ਪਾਰਟੀਆਂ ਦੀ ਸਰਕਾਰ ਬਨਣ ਤੇ ਅਗਨੀਵੀਰ ਯੋਜਨਾ ਨੂੰ ਰੱਦ ਕਰਕੇ ਨੌਜਵਾਨਾਂ ਨੂੰ ਪੱਕੇ ਤੌਰ ਤੇ ਫੌਜ ਵਿੱਚ ਭਰਤੀ ਕੀਤਾ ਜਾਵੇਗਾ ਆਪਸੀ ਭਾਈਚਾਰਾ ਅਤੇ ਦੇਸ਼ ਵਿੱਚੋਂ ਫਿਰਕੂ ਤਨਾਅ ਜੋ ਭਾਜਪਾ ਦੇ ਰਾਜ ਵਿੱਚ ਪੈਦਾ ਹੋਇਆ ਹੈ ਉਸ ਨੂੰ ਖਤਮ ਕਰਕੇ ਦੇਸ਼ ਦੇ ਵੱਖ ਵੱਖ ਫਿਰਕਿਆਂ ਵਿੱਚ ਆਪਸੀ ਭਾਈਚਾਰਾ ਅਤੇ ਸਦਭਾਵਨਾ ਦਾ ਮਾਹੌਲ ਸਿਰਜਿਆ ਜਾਵੇਗਾ।
ਇਸ ਮੌਕੇ ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਫਤਿਹਗੜ੍ਹ ਚੂੜੀਆਂ ਦੇ ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਹਲਕਾ ਫਤਿਹਗੜ੍ਹ ਚੂੜੀਆਂ ਦੇ ਸੂਝਵਾਨ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਕ ਜੂਨ ਵਾਲੇ ਦਿਨ ਆਪਣਾ ਇਕ ਇਕ ਕੀਮਤੀ ਵੋਟ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਪਾ ਕਿ ਉਹਨਾਂ ਨੂੰ ਦੇਸ਼ ਦੀ ਪਾਰਲੀਮੈਂਟ ਵਿੱਚ ਭੇਜੋ ਤਾਂ ਕਿ ਇਸ ਸਰਹੱਦੀ ਜ਼ਿਲ੍ਹੇ ਦਾ ਜੰਗੀ ਪੱਧਰ ਤੇ ਵਿਕਾਸ ਹੋ ਸਕੇ ਇਸ ਮੌਕੇ ਤੇ ਅਮਿਤ ਸਿਆਲ ਯੂਥ ਪ੍ਰਧਾਨ ਫਤਿਹਗੜ੍ਹ ਚੂੜੀਆਂ,ਨਿਸੀ਼ ਸ਼ਰਮਾ ਮਹਿਲਾ ਵਿੰਗ ਪ੍ਰਧਾਨ, ਸੁਨੀਲ ਮਸੀਹ ਪ੍ਰਧਾਨ ਕ੍ਰਿਸਚਨ ਵਿੰਗ, ਜਸਬੀਰ ਸਿੰਘ ਪ੍ਰਧਾਨ ਬਾਜ਼ੀਗਰ ਬਿਰਾਦਰੀ ਫਤਿਹਗੜ੍ਹ ਚੂੜੀਆਂ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ਵਿਅਕਤੀਆਂ ਨੇ ਕਿਹਾ ਕਿ ਉਹਨਾਂ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਉਹਨਾਂ ਕਿਹਾ ਕਿ ਉਹ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੀ ਜਿੱਤ ਲਈ ਦਿਨ ਰਾਤ ਕੰਮ ਕਰਨਗੇ ਇਸ ਮੌਕੇ ਤੇ ਵੱਡੀ ਗਿਣਤੀ ਵਿੱਚ ਕਾਂਗਰਸੀ ਕੌਂਸਲਰ, ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂਆਂ ਸਮੇਤ ਵੱਡੀ ਗਿਣਤੀ ਵਿਚ ਕਾਗਰਸੀ ਵਰਕਰ ਹਾਜ਼ਰ ਸਨ ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ।