ਸੁਖਜਿੰਦਰ ਸਿੰਘ ਰੰਧਾਵਾ ਨੇ ਪਿੰਡ ਜੰਡਵਾਲ ਵਿਖੇ ਕੀਤਾ ਕਾਂਗਰਸੀ ਵਰਕਰਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ
ਕ੍ਰਿਸ਼ਨ ਚੰਦਰ
ਪਠਾਨਕੋਟ : ਅੱਜ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਪਿੰਡ ਜੰਡਵਾਲ ਵਿਖੇ ਕਾਂਗਰਸੀ ਵਰਕਰਾਂ ਨਾਲ ਮਿੱਲ ਕਿ ਉਹਨਾਂ ਨੂੰ ਕਾਂਗਰਸ ਪਾਰਟੀ ਦਾ ਸਾਥ ਦੇਣ ਦੀ ਅਪੀਲ ਕੀਤੀ ਉਥੇ ਮੌਜੂਦ ਵਰਕਰਾਂ ਨੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੂਰਨ ਵਿਸ਼ਵਾਸ਼ ਦਿਵਾਇਆ ਕਿ ਉਹ ਦਿਨ ਰਾਤ ਇਕ ਕਰਕੇ ਉਹਨਾਂ ਨੂੰ ਕਾਮਯਾਬ ਕਰਨਗੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਮੌਕੇ ਤੇ ਕਿਹਾ ਕਿ ਉਹਨਾਂ ਦਾ ਪਹਿਲਾ ਕੰਮ ਧਾਰ ਬਲਾਕ ਦੇ ਲੋਕਾਂ ਨੂੰ ਸਾਫ ਸੁਥਰਾ ਪਾਣੀ ਮੁਹੱਇਆ ਕਰਾਉਣਾ, ਸੜਕਾਂ ਦੀ ਨੁਹਾਰ ਬਦਲਣਾ, ਜੰਗਲਾਤ ਵਿਭਾਗ ਵੱਲੋਂ ਧਾਰ ਬਲਾਕ ਦੇ ਵਸਨੀਕਾਂ ਦੀ ਐਕਵਾਇਰ ਕੀਤੀ ਜ਼ਮੀਨ ਜੰਗਲਾਤ ਵਿਭਾਗ ਤੋਂ ਵਾਪਿਸ ਲੈ ਕਿ ਧਾਰ ਬਲਾਕ ਦੇ ਕਿਸਾਨਾਂ ਨੂੰ ਵਾਪਿਸ ਦਿਵਾਉਣਾ , ਇੰਡਸਟਰੀ ਗਰੋਥ ਸੈਂਟਰ ਨੂੰ ਅਪਗ੍ਰੇਡ ਕਰਕੇ ਭਾਰੀ ਉਦਯੋਗ ਲਾ ਕਿ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਪਠਾਨਕੋਟ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਇਆ ਕਰਾਏ ਜਾਣਗੇ ਇਸ ਮੌਕੇ ਸਰਦਾਰ ਸੁਰਿੰਦਰ ਸਿੰਘ ਬਿੱਲਾ,ਮਨਕਰਨ ਸਿੰਘ, ਮਨਜੀਤ ਸਿੰਘ, ਰਜੇਸ਼ ਸ਼ਰਮਾ, ਅਸ਼ਵਨੀ ਸ਼ਰਮਾ,ਕਰਮ ਸਿੰਘ,ਨਸੀਬ ਸਿੰਘ,ਸੁਲਮਾਨ ਦੀਨ, ਬਸ਼ੀਰ ਦੀਨ ਆਦਿ ਕਾਂਗਰਸੀ ਵਰਕਰ ਹਾਜ਼ਰ ਸਨ ਮੀਡੀਆ ਨੂੰ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ