ਹਰਜਿੰਦਰ ਸਿੰਘ ਭੱਟੀ
- ਅੱਜ ਕੋਵਿਡ ਦੇ 01 ਮਰੀਜ਼ ਦੀ ਹੋਈ ਮੌਤ
ਐਸ.ਏ.ਐਸ ਨਗਰ, 07 ਜਨਵਰੀ 2021 - ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਕੁਲ 18533 ਪਾਜ਼ੀਟਿਵ ਕੇਸ ਮਿਲ ਹਨ ਜ਼ਿਨ੍ਹਾ ਵਿੱਚੋਂ 17237 ਕੋਰੋਨਾ ਮਰੀਜ਼ ਸਿਹਤਯਾਬ ਹੋ ਗਏ ਹਨ ਅਤੇ 946 ਐਕਟਿਵ ਕੇਸ ਹਨ ਜਦਕਿ 350 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਕੋਵਿਡ ਸਬੰਧੀ ਦੀ ਤਾਜ਼ਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 59 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਅਤੇ 72 ਮਰੀਜ਼ ਠੀਕ ਹੋਏ ਹਨ । ਉਨ੍ਹਾਂ ਦੱਸਿਆ ਕਿ ਅੱਜ ਕੋਵਿਡ ਦੇ 01 ਮਰੀਜ਼ ਦੀ ਮੌਤ ਹੋ ਗਈ । ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਬਨੂੰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 1 ਕੇਸ, ਡੇਰਾਬਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 1 ਕੇਸ,ਢਕੌਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 5 ਕੇਸ, ਘੜੂੰਆਂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 3 ਕੇਸ, ਖਰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 6 ਕੇਸ, ਕੁਰਾਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 1 ਕੇਸ,ਲਾਲੜੂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 1 ਕੇਸ,ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 41 ਕੇਸ ਸ਼ਾਮਲ ਹਨ।