ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, 7 ਜਨਵਰੀ 2021 ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਲਕਾ ਸੁਲਤਾਨਪੁਰ ਲੋਧੀ ’ਚ ਕੱਲ੍ਹ ਆ ਰਹੇ ਹਨ ਜੋ ਕਿ ਸੁਲਤਾਨਪੁਰ ਲੋਧੀ ਵਿਖੇ ਅਕਾਲੀ ਦਲ ਦੇ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਨਗੇ, ਜਿਸ ਸਬੰਧੀ ਉਨ੍ਹਾਂ ਦੀ ਆਮਦ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਖਜ਼ਾਨਾ ਮੰਤਰੀ ਬੀਬੀ ਉਪਿੰਦਰਜੀਤ ਕੌਰ ਦੀ ਪ੍ਰਧਾਨਗੀ ਹੇਠ ਅਕਾਲੀ ਆਗੂਆਂ ਦੀ ਇਕ ਵਿਸ਼ੇਸ਼ ਮੀਟਿੰਗ ਬੁਲਾਈ ਗਈ। ਜਿਸ ’ਚ ਵੱਡੀ ਗਿਣਤੀ ਵਿਚ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਬੀਬੀ ਉਪਿੰਦਰਜੀਤ ਕੌਰ ਨੇ ਕਿਹਾ ਕਿ ਸਮੁੱਚੇ ਹਲਕੇ ਦੇ ਅਕਾਲੀ ਆਗੂਆਂ ’ਚ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੀ ਆਮਦ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਉਹਨਾਂ ਕਿਹਾ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਣਗੇ ਅਤੇ ਇਸ ਤੋਂ ਬਾਅਦ ਆ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ ਸਬੰਧੀ ਵਰਕਰਾਂ ਨਾਲ ਵਿਚਾਰ ਵਟਾਂਦਰਾ ਕਰਨਗੇ ਇਸ ਮੌਕੇ ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੇ ਸਾਬਕਾ ਬਲਾਕ ਸੰਮਤੀ ਚੈਅਰਮੈਨ ਨੂੰ ਵੀ ਅਕਾਲੀ ਦਲ ਵਿੱਚ ਸ਼ਾਮਲ ਕਰਨਗੇ ਇਸ ਮੌਕੇ ਸ਼੍ਰੋਮਣੀ ਵੱਡੀ ਗਿਣਤੀ ’ਚ ਯੂਥ ਅਕਾਲੀ ਆਗੂ ਸ਼ਾਮਲ ਸਨ।