ਹਰਜਿੰਦਰ ਸਿੰਘ ਭੱਟੀ
- 22 ਖਪਤਕਾਰਾਂ ਦੇ ਦੁੱਧ ਸੈਂਪਲ ਕੀਤੇ ਟੈਸਟ 18 ਸੈਂਪਲ ਮਿਆਰਾਂ ਅਨੁਸਾਰ : ਮਨਦੀਪ ਸਿੰਘ
- ਕੈਂਪ ਦਾ ਮੁੱਖ ਮੰਤਵ ਦੁੱਧ ਦਾ ਮਹੱਤਵ ਅਤੇ ਸੰਭਾਵਿਤ ਮਿਲਾਵਟ ਦੀ ਜਾਣਕਾਰੀ ਮੁਹੱਈਆ ਕਰਵਾਉਣਾ
- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੁਫਤ ਕੀਤੀ ਜਾਂਦੀ ਦੁੱਧ ਦੀ ਪਰਖ
ਐਸ.ਏ.ਐਸ ਨਗਰ, 9 ਜਨਵਰੀ 2021 - ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਫੇਜ -2 ਵਿਖੇ ਡਿਪਟੀ ਡਾਇਰੈਕਟਰ ਡੇਅਰੀ ਗੁਰਿੰਦਰਪਾਲ ਸਿੰਘ ਕਾਹਲੋਂ ਦੀ ਅਗਵਾਈ ਹੇਠ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ । ਇਸ ਕੈਂਪ ਵਿੱਚ 22 ਖਪਤਕਾਰਾਂ ਵੱਲੋਂ ਦੁੱਧ ਦੇ ਸੈਂਪਲ ਲਿਆਂਦੇ ਗਏ। ਜਿਨ੍ਹਾਂ ਨੂੰ ਟੈਸਟ ਕਰਕੇ ਨਤੀਜੇ ਮੌਕੇ ਤੇ ਲਿਖਤੀ ਰੂਪ ਵਿੱਚ ਦਿੱਤੇ ਗਏ। ਇਹ ਜਾਣਕਾਰੀ ਦਿੰਦਿਆਂ ਡੇਅਰੀ ਵਿਕਾਸ ਇੰਸਪੈਕਟਰ ਮਨਦੀਪ ਸਿੰਘ ਨੇ ਦੱਸਿਆ ਕਿ 18 ਸੈਂਪਲ ਮਿਆਰਾ ਅਨੁਸਾਰ ਸਨ ਜਦਕਿ 4 ਸੈਂਪਲ ਵਿੱਚ ਪਾਣੀ ਦੀ ਮਿਕਦਾਰ ਪਾਈ ਗਈ ਅਤੇ ਹੋਰ ਕੋਈ ਹਾਨੀਕਾਰਕ ਪਦਾਰਥ ਨਹੀ ਪਾਇਆ ਗਿਆ । ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਦੁੱਧ ਦੇ ਸੈਂਪਲਾਂ ਵਿੱਚ ਯੂਰੀਆ, ਕਾਸਟਿਕ ਸੋਡਾ,ਸਟਾਰਚ ਚੈੱਕ ਕੀਤਾ ਗਿਆ ਜਿਸ ਦੀ ਰਿਪੋਰਟ ਨਿੱਲ ਪਾਈ ਗਈ ।
ਡੇਅਰੀ ਵਿਕਾਸ ਇੰਸਪੈਕਟਰ ਨੇ ਦੱਸਿਆ ਕਿ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋ ਚਲਾਈ ਜਾ ਰਹੀ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਦੁੱਧ ਖਪਤਕਾਰਾਂ ਨੂੰ ਦੁੱਧ ਦੀ ਬਣਤਰ ਮਨੁੱਖੀ ਸਿਹਤ ਲਈ ਇਸਦਾ ਮਹੱਤਵ ਅਤੇ ਇਸ ਵਿੱਚ ਸੰਭਾਵਿਤ ਮਿਲਾਵਟ ਦੀ ਜਾਣਕਾਰੀ ਦੇਣਾ ਹੈ। ਇਸ ਮੌਕੇ ਮਾਹਿਰਾਂ ਵੱਲੋਂ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਦਾ ਮੰਤਵ ਸਪੱਸ਼ਟ ਕਰਦਿਆਂ ਦੱਸਿਆ ਕਿ ਦੁੱਧ ਦਾ ਸੈਂਪਲ ਟੈਸਟ ਕਰਨ ਉਪਰੰਤ ਪ੍ਰਾਪਤ ਨਤੀਜਿਆਂ ਦੇ ਆਧਾਰ ਤੇ ਖਪਤਕਾਰਾਂ ਨੂੰ ਦੱਸਣਾ ਹੈ ਕਿ ਉਨ੍ਹਾਂ ਵੱਲੋਂ ਖਰੀਦੇ ਦੁੱਧ ਵਿੱਚ ਮੌਜੂਦ ਤੱਤ ਉਨ੍ਹਾਂ ਵੱਲੋਂ ਖਰੀਦੀ ਕੀਮਤ ਦਾ ਮੁੱਲ ਮੋੜਦੇ ਹਨ ਕਿ ਨਹੀ । ਉਨ੍ਹਾਂ ਦੱਸਿਆ ਕਿ ਦੁੱਧ ਜਾਗਰੂਕਤਾ ਕੈਂਪਾਂ ਤੋ ਇਲਾਵਾ ਦੁੱਧ ਦੀ ਪਰਖ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਕਮਰਾ ਨੰਬਰ 434, ਤੀਜ਼ੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ 76 ਵਿਖੇ ਸਵੇਰੇ 09:00 ਵਜੇ ਤੋਂ ਦੁਪਹਿਰ 01:00 ਵਜੇ