ਹਰਜਿੰਦਰ ਸਿੰਘ ਭੱਟੀ
- ਅੱਜ ਕੋਵਿਡ ਦੇ ਇਕ ਮਰੀਜ਼ ਦੀ ਹੋਈ ਮੌਤ
ਐਸ.ਏ.ਐਸ ਨਗਰ, 09 ਜਨਵਰੀ 2021 - ਵਧੀਕ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਕੁਲ 18656 ਪਾਜ਼ੀਟਿਵ ਕੇਸ ਮਿਲ ਹਨ ਜ਼ਿਨ੍ਹਾ ਵਿੱਚੋਂ 17384 ਕੋਰੋਨਾ ਮਰੀਜ਼ ਸਿਹਤਯਾਬ ਹੋ ਗਏ ਹਨ ਅਤੇ 921 ਐਕਟਿਵ ਕੇਸ ਹਨ ਜਦਕਿ 351 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਕੋਵਿਡ ਸਬੰਧੀ ਦੀ ਤਾਜ਼ਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 61 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਅਤੇ 101 ਮਰੀਜ਼ ਠੀਕ ਹੋਏ ਹਨ । ਉਨ੍ਹਾਂ ਦੱਸਿਆ ਕਿ ਅੱਜ ਕੋਵਿਡ ਦੇ ਇਕ ਮਰੀਜ਼ ਦੀ ਮੌਤ ਹੋ ਗਈ । ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਡੇਰਾਬਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 3 ਕੇਸ, ਢਕੌਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 5 ਕੇਸ, ਘੜੂੰਆਂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 2 ਕੇਸ, ਖਰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 6 ਕੇਸ, ਕੁਰਾਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 1 ਕੇਸ,ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 44 ਕੇਸ ਸ਼ਾਮਲ ਹਨ।