ਬਲਵਿੰਦਰ ਸਿੰਘ ਧਾਲੀਵਾਲ
- 147 ਪਿੰਡਾਂ ਦੀ ਪੰਚਾਇਤ ਨੂੰ 7 ਕਰੋੜ ਤੋਂ ਵੱਧ ਚੈੱਕ ਵੰਡੇ
ਸੁਲਤਾਨਪੁਰ ਲੋਧੀ 9 ਜਨਵਰੀ 2020 - ਪੰਜਾਬ ਸਰਕਾਰ ਵੱਲੋਂ ਸਮਾਰਟ ਵਿਲੇਜ ਯੋਜਨਾ ਤਹਿਤ ਹਰ ਬਲਾਕ ਵਿਚ ਖੇਡ ਸਟੇਡੀਅਮ ਉਸਾਰੇ ਜਾਣਗੇ ਅਤੇ ਸੀਵਰੇਜ, ਪੀਣ ਵਾਲਾ ਪਾਣੀ, ਅਤੇ ਹਰ ਤਰ੍ਹਾਂ ਦੀਆਂ ਸਹੂਲਤਾਂ ਦੇ ਕੇ ਸ਼ਹਿਰਾ ਵਾਂਗ ਪਿੰਡਾਂ ਦਾ ਵਿਕਾਸ ਵੀ ਜੰਗੀ ਪੱਧਰ ਤੇ ਜਾਰੀ ਰੱਖਿਆ ਹੋਇਆ ਹੈ ਅਤੇ ਲੰਮੇ ਅਰਸੇ ਬਾਅਦ ਪਿੰਡਾਂ ਦੀਆਂ 147 ਪੰਚਾਇਤਾਂ ਨੂੰ 7 ਕਰੋੜ 57 ਲੱਖ ਦੇ ਚੈੱਕ ਵੰਡਣ ਮੌਕੇ ਪੰਜਾਬ ਸਰਕਾਰ ਪਿੰਡਾਂ ਦੀ ਨੁਹਾਰ ਬਦਲਣ ਲਈ ਪੂਰੀ ਯਤਨ ਸ਼ੀਲ ਹੈ। ਇਹ ਸ਼ਬਦ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਅੱਜ ਬੀ ਡੀ ਪੀ ਓ ਦਫ਼ਤਰ ਵਿਖੇ ਇਲਾਕੇ ਦੇ ਪੰਚਾਂ ਸਰਪੰਚਾਂ ਦੀ ਵਿਸ਼ਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੇੇ ।
ਉਨ੍ਹਾਂ ਕਿਹਾ ਕਿ ਪਹਿਲਾਂ ਵੀ ਬਹੁਤ ਸਾਰੀਆਂ ਗਰਾਂਟਾ ਦੇ ਕੇ ਪਿੰਡਾਂ ਦਾ ਵਿਕਾਸ ਕਰਵਾਇਆ ਗਿਆ ਹੈ ਹੁਣ ਗਲੀਆਂ ਨਾਲੀਆਂ ਤੋਂ ਇਲਾਵਾ ਪਾਰਕਾਂ ਅਤੇ ਖੇਡ ਸਟੇਡੀਅਮ ਅਤੇ ਹੋਰ ਸੁਖ ਸਹੂਲਤਾਂ ਵੱਲ ਵੀ ਧਿਆਨ ਦਿੱਤਾ ਜਾ ਰਿਹਾ ਹੈ ਉਨ੍ਹਾਂ ਸਪੱਸ਼ਟ ਕੀਤਾ ਕਿ ਅਕਾਲੀ ਦੇ ਸਮੇਂ ਤੋਂ ਰੁਕਿਆ ਵਿਕਾਸ ਵੀ ਤੇਜ਼ੀ ਨਾਲ ਸ਼ੁਰੂ ਹੋ ਚੁੱਕਾ ਹੈ ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਸੁਲਤਾਨਪੁਰ ਦੇ ਸਮੂਹ ਪਿੰਡਾਂ ਦੇ ਸਰਪੰਚਾਂ ਨੂੰ ਚੈੱਕ ਤਕਸੀਮ ਕੀਤੇ ਅਤੇ ਬਿਨਾਂ ਭੇਦ ਭਾਵ ਦੇ ਵਿਕਾਸ ਕਰਾਉਣ ਦੇ ਨਿਰਦੇਸ਼ ਦਿੱਤੇ ਅਤੇ ਉਹਨਾਂ ਕਿਹਾ ਕਿ ਸੂਬੇ ਦੀ ਕੈਪਟਨ ਸਰਕਾਰ ਪਿੰਡਾਂ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਸ਼ਹਿਰਾ ਦੀ ਤਰਜ਼ ਵਿਕਾਸ ਕਰਵਾ ਰਹੀ ਹੈ ਉਨ੍ਹਾਂ ਕਿਹਾ ਕਿ ਹਲਕਾ ਸੁਲਤਾਨਪੁਰ ਲੋਧੀ ਦਾ ਅਜਿਹਾ ਕੋਈ ਪਿੰਡ ਨਹੀਂ ਹੋਵੇਗਾ ਜਿਥੇ ਵਿਕਾਸ ਨਾ ਹੋਵੇ ਇਸ ਸਮਾਗਮ ਨੂੰ ਪੰਚਾਇਤ ਸੰਮਤੀ ਚੇਅਰਮੈਨ ਰਜਿੰਦਰ ਸਿੰਘ ਤਕੀਆ, ਮਾਰਕੀਟ ਕਮੇਟੀ ਚੇਅਰਮੈਨ ਪਰਵਿੰਦਰ ਸਿੰਘ ਪੱਪਾ ਆਦਿ ਨੇ ਵੀ ਸੰਬੋਧਨ ਕੀਤਾ ਅਤੇ ਪਿੰਡਾਂ ਦੇ ਵਿਕਾਸ ਲਈ ਦਿੱਤੀ ਗਰਾਟਾ ਲਈ ਵਿਧਾਇਕ ਚੀਮਾ ਦਾ ਉਚੇਚੇ ਤੌਰ ਤੇ ਧੰਨਵਾਦ ਕੀਤਾ ਇਸ ਮੌਕੇ ਰਵਿੰਦਰ ਸਿੰਘ ਰਵੀ ਪਿਥੋ ਰਾਹ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਹਰਜਿੰਦਰ ਸਿੰਘ ਜਿੰਦਾ, ਸੰਪਤੀ ਮੈਂਬਰ ਸੁਰਜੀਤ ਸਿੰਘ ਸੱਦੂਵਾਲ, ਹਰਚਰਨ ਸਿੰਘ ਬੱਗਾ ਉਪਚੇਅਰਮੈਨ ਮੰਗਲ ਸਿੰਘ ਭੱਟੀ ਵਾਈਸ ਚੇਅਰਮੈਨ ਮਾਰਕੀਟ ਕਮੇਟੀ ਦੀ ਦੀਪਕ ਧੀਰ ਰਾਜੂ ਆਦਿ ਵੱਖ-ਵੱਖ ਪਿੰਡਾਂ ਦੇ ਸਰਪੰਚ ਅਤੇ ਪੰਚ ਹਾਜ਼ਰ ਸਨ