ਮਨਿੰਦਰਜੀਤ ਸਿੱਧੂ
- ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਕਰ ਰਹੀ ਲਗਾਤਾਰ ਵਿਕਾਸ- ਭੁਪਿੰਦਰ ਭੱਪਾ
ਜੈਤੋ, 10 ਜਨਵਰੀ 2021 - ਨੇੜਲੇ ਪਿੰਡ ਗੁੰਮਟੀ ਖੁਰਦ(ਸੇਵੇਵਾਲਾ) ਵਿਖੇ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਜਨਾਬ ਮੁਹੰਮਦ ਸਦੀਕ ਦੇ ਜਵਾਈ ਅਤੇ ਸੀਨੀਅਰ ਕਾਂਗਰਸੀ ਆਗੂ ਸੂਰਜ ਭਾਰਦਵਾਜ ਨੇ ਪਿੰਡ ਦੇ ਸਰਪੰਚ ਪਰਮਜੀਤ ਕੌਰ ਦੀ ਹਾਜਰੀ ਵਿੱਚ ਪਿੰਡ ਦੇ ਲੋੜਵੰਦ ਲੋਕਾਂ ਨੂੰ ਸਮਾਰਟ ਕਾਰਡ ਵੰਡੇ।ਇਸ ਮੌਕੇ ਲੋਕਾਂ ਨੂੰ ਮੁਖਾਤਿਬ ਹੁੰਦਿਆਂ ਸੂਰਜ ਭਾਰਦਵਾਜ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੜੀ ਤੇਜੀ ਨਾਲ ਵਿਕਾਸ ਕਾਰਜ ਕੀਤੇ ਜਾ ਰਹੇ ਹਨ।ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵੱਖ ਵੱਖ ਸਕੀਮਾਂ ਬੜੀ ਸ਼ਿੱਦਤ ਅਤੇ ਤਨਦੇਹੀ ਨਾਲ ਲਾਗੂ ਕਰ ਰਹੀ ਹੈ।ਉਹਨਾਂ ਕਿਹਾ ਕਿ ਸਾਡੇ ਲਈ ਬੜੇ ਮਾਨ ਦੀ ਗੱਲ ਹੈ ਕਿ ਸਾਡੇ ਐੱਮ.ਪੀ. ਮੁਹੰਮਦ ਸਦੀਕ ਕੈਪਟਨ ਸਾਹਿਬ ਕੋਲੋਂ ਸਾਡੇ ਇਲਾਕੇ ਦੇ ਵਿਕਾਸ ਲਈ ਮੋਟੇ ਗੱਫੇ ਲਿਆਉਣ ਵਿੱਚ ਕਾਮਯਾਬ ਹੋ ਜਾਂਦੇ ਹਨ ਅਤੇ ਅਕਾਲੀ ਸਰਕਾਰ ਮੌਕੇ ਦੇ ਰੁਕੇ ਹੋਏ ਵਿਕਾਸ ਕਾਰਜ ਵੀ ਨੇਪਰੇ ਚੜ੍ਹਾਏ ਜਾ ਰਹੇ ਹਨ।
ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਭੱਪਾ ਨੇ ਕਿਹਾ ਕਿ ਅਸੀਂ ਕੈਪਟਨ ਅਮਰਿੰਦਰ ਸਿੰਘ ਅਤੇ ਜਨਾਬ ਮੁਹੰਮਦ ਸਦੀਕ ਦੇ ਬਹੁਤ ਧੰਨਵਾਦੀ ਹਾਂ ਜਿਨ੍ਹਾਂ ਸਾਡੇ ਪਿੰਡ ਦੇ ਲੋਕਾਂ ਦੇ ਵਿਕਾਸ ਲਈ ਹਮੇਸ਼ਾ ਸਾਡੀ ਬਾਂਹ ਫੜ੍ਹੀ ਹੈ।ਉਹਨਾਂ ਕਿਹਾ ਕਿ ਪਿੰਡ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਰਹਿੰਦੇ ਵਿਕਾਸ ਦੇ ਕਾਰਜ ਜਲਦ ਨੇਪਰੇ ਚੜ੍ਹਾ ਦਿੱਤੇ ਜਾਣਗੇ।
ਸਰਪੰਚ ਬੀਬਾ ਪਰਮਜੀਤ ਕੌਰ ਨੇ ਸੂਰਜ ਭਾਰਦਵਾਜ ਅਤੇ ਉਹਨਾਂ ਦੇ ਨਾਲ ਆਏ ਹੋਏ ਸਾਰੇ ਆਗੂਆਂ ਦਾ ਧੰਨਵਾਦ ਕੀਤਾ।ਇਸ ਮੌਕੇ ਨਿੰਦਰ ਸਿੰਘ ‘ਦੁੱਲਾ’ ਕਬੱਡੀ ਵਾਲਾ, ਪੰਚ ਜਗਜੀਤ ਸਿੰਘ, ਪੰਚ ਦਵਿੰਦਰ ਸਿੰਘ, ਪੰਚ ਨਛੱਤਰ ਸਿੰਘ, ਪੰਚ ਗੁਰਮੇਲ ਸਿੰਘ, ਪੰਚ ਅਮਨਦੀਪ ਕੌਰ, ਪੰਚ ਕਰਮਜੀਤ ਕੌਰ, ਸੀਨੀਅਰ ਕਾਂਗਰਸੀ ਡਾ. ਹਰਭਜਨ ਸਿੰਘ ਸੇਵੇਵਾਲਾ, ਦ ਟਰੱਕ ਆਪਰੇਟਰਜ ਐਸੋਸੀਏਸ਼ਨ ਜੈਤੋ ਦੇ ਪ੍ਰਧਾਨ ਰਾਜਦੀਪ ਸਿੰਘ ਔਲਖ ਰਾਮੇਆਣਾ, ਪ੍ਰਦੀਪ ਗਰਗ ਮਲੋਟ ਵਾਲੇ, ਐਡਵੋਕੇਟ ਮਦਨ ਲਾਲ, ਗੁਰਬਾਜ ਸਿੰਘ, ਸੁਖਪਾਲ ਸਿੰਘ ਪਾਲੀ ਕੋਠੇ ਕਿਹਰ ਸਿੰਘ ਵਾਲੇ, ਪ੍ਰੇਮਪਾਲ ਸਿੰਘ ਗੁਰੂਸਰ ਆਦਿ ਹਾਜਰ ਸਨ।