ਸੰਜੀਵ ਸੂਦ
ਲੁਧਿਆਣਾ, 12 ਜਨਵਰੀ 2021 - ਲੁਧਿਆਣਾ ਦੇ ਡੇਹਲੋਂ ਥਾਣੇ ਅਧੀਨ ਆਉਂਦੇ ਪਿੰਡ ਗਿੱਲ ਦੇ ਸਰਕਾਰੀ ਸਕੂਲ ਵਿੱਚ ਪੜ੍ਹਨ ਵਾਲੀ ਇਕ ਲੜਕੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਮ੍ਰਿਤਕ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ 174 ਦੀ ਕਾਰਵਾਈ ਕੀਤੀ ਗਈ ਹੈ ਜਦੋਂ ਕਿ ਮ੍ਰਿਤਕ ਵੱਲੋਂ ਇਹ ਕਦਮ ਕਿਉਂ ਚੁਕਿਆ ਗਿਆ ਇਸ ਸੰਬੰਧੀ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਦਿੰਦਿਆਂ ਮ੍ਰਿਤਕਾ ਦੇ ਪਿਤਾ ਨੇ ਦੱਸਿਆ ਕਿ ਉਹਨਾਂ ਦੀ ਬੇਟੀ ਵੱਲੋਂ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ, ਉਹਨਾਂ ਕਿਹਾ ਕਿ ਬੇਟੀ ਨੇ ਖੁਦਕੁਸ਼ੀ ਕਿਉਂ ਕੀਤੀ ਹੈ ਇਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ, ਉਧਰ ਥਾਣਾ ਡੇਹਲੋਂ ਦੇ ਏਐਸਆਈ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਕਿ ਲੜਕੀ ਵੱਲੋਂ ਖੁਦਕੁਸ਼ੀ ਕੀਤੀ ਗਈ ਹੈ ਅਤੇ ਉਹ ਡਿਪਰੈਸ਼ਨ ਦਾ ਸ਼ਿਕਾਰ ਸੀ ਜਿਸ ਕਰਕੇ ਉਸ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਤੇ 174 ਦੀ ਕਾਰਵਾਈ ਕੀਤੀ ਜਾ ਰਹੀ ਹੈ।