ਹਰਜਿੰਦਰ ਸਿੰਘ ਭੱਟੀ
- ਕੋਵਿਡ ਦੇ ਕਿਸੇ ਮਰੀਜ਼ ਦੀ ਨਹੀਂ ਹੋਈ ਮੌਤ
ਐਸ.ਏ.ਐਸ ਨਗਰ, 13 ਜਨਵਰੀ 2021 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 18856 ਮਿਲੇ ਹਨ ਜਿਨ੍ਹਾਂ ਵਿੱਚੋਂ 17621 ਮਰੀਜ਼ ਠੀਕ ਹੋ ਗਏ ਅਤੇ 884 ਕੇਸ ਐਕਟੀਵ ਹਨ । ਜਦਕਿ 351 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 56 ਮਰੀਜ਼ ਠੀਕ ਹੋਏ ਹਨ ਅਤੇ 42 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ । ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ, ਘੜੂੰਆ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 5 ਕੇਸ, ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ , ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 31 ਕੇਸ ਸ਼ਾਮਲ ਹਨ।