← ਪਿਛੇ ਪਰਤੋ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 14 ਜਨਵਰੀ 2021 - ਐਸ ਐਸ ਪੀ ਕਪੂਰਥਲਾ ਕੰਵਰਦੀਪ ਕੌਰ ਨੇ ਦੱਸਿਆ ਹੈ ਕਿ ਕਪੂਰਥਲਾ ਪੁਲਿਸ ਵਲੋਂ ਪਿਛਲੇ ਦਿਨੀਂ ਅਗਵਾ ਕੀਤੀ 16 ਸਾਲਾ ਲੜਕੀ ਨੂੰ ਸ਼ਿਮਲਾ ਤੋਂ ਬਰਾਮਦ ਕਰਕੇ ਦੋਸ਼ੀ ਨੂੰ ਗਿ੍ਰਫਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਨਬਾਲਿਗ ਲੜਕੀ ਨੂੰ ਪਹਿਲੀ ਜਨਵਰੀ ਨੂੰ ਕਪੂਰਥਲਾ ਤੋਂ ਅਗਵਾ ਕੀਤਾ ਗਿਆ ਸੀ, ਜਿਸ ਸਬੰਧੀ 2 ਜਨਵਰੀ ਨੂੰ ਪੁਲਿਸ ਸਟੇਸ਼ਨ ਸਿਟੀ ਕਪੂਰਥਲਾ ਵਿਖੇ ਕੇਸ ਦਰਜ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉਸ ਸਮੇਂ ਤੋਂ ਹੀ ਪੁਲਿਸ ਵਲੋਂ ਵੱਖ-ਵੱਖ ਸਾਧਨਾਂ ਰਾਹੀਂ ਲੜਕੀ ਦਾ ਪਤਾ ਲਗਾਉਣ ਲਈ ਕਾਰਵਾਈ ਜਾਰੀ ਸੀ, ਜਿਸ ਤਹਿਤ ਅੱਜ ਲੜਕੀ ਨੂੰ ਸ਼ਿਮਲਾ ਤੋਂ ਬਰਾਮਦ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਦੋਸ਼ੀ ਦੀ ਪਛਾਣ ਦਲਜੀਤ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਬਿਸ਼ਨਪੁਰ , ਪੁਲਿਸ ਸਟੇਸ਼ਨ ਕੋਤਵਾਲੀ ਕਪੂਰਥਲਾ ਵਜੋਂ ਹੋਈ ਹੈ। ਜ਼ਿਕਰਯੋਗ ਹੈ ਕਿ ਕਾਬੂ ਕੀਤਾ ਗਿਆ ਦੋਸ਼ੀ ਪੇਸ਼ੇਵਰ ਅਪਰਾਧੀ ਹੈ ਅਤੇ ਉਸ ਉੱਪਰ ਪਹਿਲਾਂ ਵੀ ਸਾਲ 2019 ਦੌਰਾਨ ਜਲੰਧਰ ਤੋਂ ਨਬਾਲਿਗ ਲੜਕੀ ਨੂੰ ਅਗਵਾ ਕਰਨ ਦਾ ਡਿਵੀਜ਼ਨ ਨੰਬਰ-7 ਥਾਣੇ ਵਿਖੇ ਮਾਮਲਾ ਦਰਜ ਹੈ। ਜ਼ਿਕਰਯੋਗ ਹੈ ਕਿ ਦਸੰਬਰ 2020 ਦੌਰਾਨ ਕਪੂਰਥਲਾ ਪੁਲਿਸ ਵਲੋਂ ਵੱਖ-ਵੱਖ ਮਾਮਲਿਆਂ ਵਿਚ ਤੁਰੰਤ ਕਾਰਵਾਈ ਕਰਦੇ ਹੋਏ 11 ਲੜਕੀਅÎਾਂ ਨੂੰ ਸੁਰੱਖਿਅਤ ਬਚਾਇਆ ਗਿਆ ਹੈ।
Total Responses : 189