ਹਰਜਿੰਦਰ ਸਿੰਘ ਭੱਟੀ
- ਕੋਵਿਡ ਦੇ ਕਿਸੇ ਮਰੀਜ ਦੀ ਨਹੀਂ ਹੋਈ ਮੌਤ
ਐਸ.ਏ.ਐਸ ਨਗਰ, 16 ਜਨਵਰੀ 2021 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 18965 ਮਿਲੇ ਹਨ ਜਿਨ੍ਹਾਂ ਵਿੱਚੋਂ 17795 ਮਰੀਜ਼ ਠੀਕ ਹੋ ਗਏ ਅਤੇ 817 ਕੇਸ ਐਕਟੀਵ ਹਨ । ਜਦਕਿ 353 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 93 ਮਰੀਜ਼ ਠੀਕ ਹੋਏ ਹਨ ਅਤੇ 29 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ । ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ, ਘੜੂੰਆ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ , ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 23 ਕੇਸ ਸ਼ਾਮਲ ਹਨ।