← ਪਿਛੇ ਪਰਤੋ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 16 ਜਨਵਰੀ 2021 - ਥਾਣਾ ਫੱਤੂਢੀਂਗਾ ਪੁਲਿਸ ਨੂੰ ਚੋਰੀ ਦੇ ਸਮਾਨ ਸਮੇਤ 4 ਚੋਰਾ ਨੂੰ ਕਾਬੂ ਕਰਨ 'ਚ ਸਫਲਤਾ ਹਾਸਿਲ ਹੋਈ ਹੈ।ਇਸ ਸੰਬੰਧ ਵਿਚ ਜਾਣਕਾਰੀ ਦਿੰਦੇ ਹੋਏ ਥਾਣਾ ਫੱਤੂਢੀਂਗਾ ਦੇ ਐਸ.ਐਚ.ਓ ਸਬ ਇੰਸਪੈਕਟਰ ਅਮਨਦੀਪ ਕੁਮਾਰ ਨੇ ਦੱਸਿਆ ਕਿ ਥਾਣਾ ਫੱਤੂਢੀਂਗਾ ਪੁਲਿਸ ਨੂੰ ਮਨਜੀਤ ਕੌਰ ਪਤਨੀ ਸੁਖਵਿੰਦਰ ਸਿੰਘ ਵਾਸੀ ਫੱਤੂ ਢੀਂਗਾ ਵਲੋਂ ਦਿੱਤੀ ਘਰ ਵਿਚ ਹੋਈ ਚੋਰੀ ਦਰਖਾਸਤ ਦੇ ਆਧਾਰ ਤੇ ਪੁਲਿਸ ਵਲੋਂ ਜਾਂਚ ਦੌਰਾਨ ਚੋਰੀ ਦੇ ਸਮਾਨ ਸਮੇਤ 4 ਚੋਰ ਲਵਪ੍ਰੀਤ ਉਰਫ ਲਵਲੀ ਪੁੱਤਰ ਅਜੀਤ ਸਿੰਘ ਵਾਸੀ ਫੱਤੂਢੀਂਗਾ ਜਸਪ੍ਰੀਤ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਫੱਤੂਢੀਂਗਾ, ਕੁਲਦੀਪ ਸਿੰਘ ਉਰਫ਼ ਨੋਨਾ ਨਾਈ ਪੁੱਤਰ ਮੱਖਣ ਸਿੰਘ ਵਾਸੀ ਖਾਨਪੁਰ ਥਾਣਾ ਫੱਤੂਢੀਂਗਾ, ਮਨਜਿੰਦਰ ਸਿੰਘ ਉਰਫ ਗੋਪੀ ਪੁੱਤਰ ਜੋਗਾ ਸਿੰਘ ਵਾਸੀ ਫੱਤੂ ਢੀਂਗਾ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਿਲ ਹੋਈ ਹੈ। ਐਸ ਐਚ ਓ ਨੇ ਦੱਸਿਆ ਕਿ ਉਕਤ ਮੁਲਜਮਾਂ ਖਿਲਾਫ ਭ:ਦ ਧਾਰਾ 457, 380 ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
Total Responses : 942