ਮਹਿੰਦੀਰੱਤਾ
ਕੋਟਕਪੂਰਾ, 16 ਜਨਵਰੀ 2021- ਸਾਬਕਾ ਫੌਜ਼ੀਆਂ ਦੀ ਜਥੇਬੰਦੀ ਐਕਸ ਸਰਵਿਸਮੈਨ ਵੈੱਲਫੇਅਰ ਯੂਨੀਅਨ ਦੇ ਜਨਰਲ ਸਕੱਤਰ ਅਤੇ ਤਰਕਸ਼ੀਲ ਆਗੂ ਪ੍ਰੇਮਜੀਤ ਸਿੰਘ ਬਰਾੜ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਾ, ਜਦ ਉਨਾ ਦੀ ਪਤਨੀ ਜਸਬੀਰ ਕੌਰ ਬਰਾੜ (63) ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਸਦੀਵੀ ਵਿਛੋੜਾ ਦੇ ਗਏ। ਮ੍ਰਿਤਕ ਦੇ ਪੁੱਤਰ ਸੁਖਵਿੰਦਰ ਸਿੰਘ ਗੱਗੂ ਨੇ ਦੱਸਿਆ ਕਿ ਉਹ ਬਿਲਕੁੱਲ ਤੰਦਰੁਸਤੀ ਵਾਲਾ ਜੀਵਨ ਬਤੀਤ ਕਰ ਰਹੇ ਸਨ ਕਿ ਅਚਾਨਕ ਪਏ ਦਿਲ ਦੇ ਦੌਰੇ ਕਾਰਨ ਉਨਾਂ ਨੂੰ ਤੁਰਤ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਦੀਆਂ ਅਥਾਹ ਕੌਸ਼ਿਸ਼ਾਂ ਦੇ ਬਾਵਜੂਦ ਵੀ ਉਨਾ ਨੂੰ ਬਚਾਇਆ ਨਾ ਜਾ ਸਕਿਆ।
ਨੇੜਲੇ ਪਿੱਡ ਚੱਕ ਕਲਿਆਣ ਵਿਖੇ ਅੱਜ ਬੀਬੀ ਜਸਬੀਰ ਕੌਰ ਦੇ ਅੰਤਿਮ ਸਸਕਾਰ ਮੌਕੇ ਭਾਰੀ ਗਿਣਤੀ ਵਿੱਚ ਸਿਆਸੀ, ਗੈਰ ਸਿਆਸੀ, ਵਪਾਰਕ, ਸਮਾਜਿਕ, ਧਾਰਮਿਕ ਅਤੇ ਵਿਦਿਅਕ ਅਦਾਰਿਆਂ ਨਾਲ ਸਬੰਧਤ ਸ਼ਖਸ਼ੀਅਤਾਂ ਨੇ ਸ਼ਮੂਲੀਅਤ ਕੀਤੀ। ਅੰਤਿਮ ਸਸਕਾਰ ਮੌਕੇ ਬਰਾੜ ਪਰਿਵਾਰ ਦੇ ਰਿਸ਼ਤੇਦਾਰਾਂ, ਪਿੰਡ ਵਾਸੀਆਂ ਅਤੇ ਜਾਣਕਾਰਾਂ ਤੋਂ ਇਲਾਵਾ ਜਥੇਬੰਦੀ ਦੇ ਜਿਲਾ ਪ੍ਰਧਾਨ ਦਰਸ਼ਨ ਸਿੰਘ ਭੱਟੀ, ਰਜਿੰਦਰ ਸਿੰਘ ਸਰਾਂ, ਗੁਰਦੀਪ ਸਿੰਘ ਮੈਨੇਜਰ, ਜਰਨੈਲ ਸਿੰਘ ਮਾਨ, ਨੰਬਰਦਾਰ ਸੁਖਵਿੰਦਰ ਸਿੰਘ ਪੱਪੂ, ਗੁਰਿੰਦਰ ਸਿੰਘ ਮਹਿੰਦੀਰੱਤਾ, ਬਲਦੇਵ ਸਿੰਘ ਸੈਕਟਰੀ, ਹਰਦੀਪ ਸਿੰਘ ਫਿੱਡੂ, ਬਿੰਦਰ ਸਿੰਘ ਬਰਾੜ, ਇਕਬਾਲ ਸਿੰਘ ਖਾਲਸਾ, ਸ਼ਸ਼ੀ ਨਰੂਲਾ, ਸ਼ੰਟੀ ਬਿੱਲਾ ਆਦਿ ਸਮੇਤ ਸਾਬਕਾ ਫੌਜੀਆਂ ਦੀ ਜਥੇਬੰਦੀ ਦੇ ਸਮੂਹ ਅਹੁਦੇਦਾਰ ਤੇ ਮੈਂਬਰ ਵੀ ਹਾਜਰ ਸਨ।