ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 17 ਜਨਵਰੀ 2021 - ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰੋਂ ਅੱਜ ਫ਼ਿਰ 5 ਹੋਰ ਕੋਰੋਨਾ ਕੇਸ ਸਾਹਮਣੇ ਆਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ 3 ਕੇਸ ਮਲੋਟ ਤੇ 2 ਕੇਸ ਰੁਪਾਣਾ ਤੋਂ ਸਾਹਮਣੇ ਆਏ ਹਨ, ਜਿੰਨ੍ਹਾਂ ਨੂੰ ਹੁਣ ਵਿਭਾਗ ਵੱਲੋਂ ਆਈਸੂਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 1 ਮਰੀਜ਼ ਨੂੰ ਰਿਲੀਵ ਵੀ ਕੀਤਾ ਗਿਆ ਹੈ। ਅੱਜ 164 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 271 ਸੈਂਪਲ ਬਕਾਇਆ ਹਨ।
ਅੱਜ ਜ਼ਿਲ੍ਹੇ ਭਰ ਅੰਦਰੋਂ 3 ਨਵੇਂ ਸੈਂਪਲ ਜਾਂਚ ਲਈ ਭੇਜੇ ਗਏ ਹਨ। ਵਰਣਨਯੋਗ ਹੈ ਕਿ ਹੁੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 3849 ਹੋ ਗਈ ਹੈ, ਜਿਸ ਵਿੱਚੋਂ ਹੁਣ ਤੱਕ 3724 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਹੁਣ 28 ਕੇਸ ਸਰਗਰਮ ਚੱਲ ਰਹੇ ਹਨ।