ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 17 ਜਨਵਰੀ 2021-ਸਥਾਨਕ ਟਿੱਬੀ ਸਾਹਿਬ ਰੋਡ ਸਥਿਤ ਸੰਧੂ ਕਲੋਨੀ ਦੇ ਕੋਲ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦੋਂਕਿ ਮਿਰਤਕ ਦੀ ਪਤਨੀ ਤੇ ਇੱਕ ਹੋਰ ਨੌਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਹੈ। ਜਾਣਕਾਰੀ ਅਨੁਸਾਰ ਸੰਧੂ ਕਲੋਨੀ ਗਲੀ ਨੰਬਰ 2 ਵਾਸੀ ਸਰਬਜੀਤ ਸਿੰਘ (66) ਪੁੱਤਰ ਟਹਿਲ ਸਿੰਘ ਆਪਣੀ ਪਤਨੀ ਗੁਰਮੀਤ ਕੌਰ ਦੀ ਜਲਾਲਾਬਾਦ ਰੋਡ ਸਥਿਤ ਇੱਕ ਨਿੱਜੀ ਹਸਪਤਾਲ ਤੋਂ ਦਵਾਈ ਦੁਆਉਣ ਤੋਂ ਬਾਅਦ ਘਰ ਵਾਪਿਸ ਆ ਰਿਹਾ ਸੀ, ਜਦੋਂ ਉਹ ਘਰ ਦੇ ਕੋਲ ਗਲੀ ਦੇ ਮੋੜ ’ਤੇ ਪੁੱਜਿਆ ਤਾਂ ਅਚਾਨਕ ਸਾਹਮਣੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਮੋਟਰਸਾਇਕਲ ਨੇ ਉਨ੍ਹਾਂ ਨੂੰ ਟੱਕਰ ਮਾਰੀ, ਜਿਸ ਨਾਲ ਸਰਬਜੀਤ ਸਿੰਘ ਦੀ ਮੌਤ ਹੋ ਗਈ,ਜਦੋਂਕਿ ਉਸਦੀ ਪਤਨੀ ਗੁਰਮੀਤ ਕੌਰ ਤੇ ਇੱਕ ਨੌਜਵਾਨ ਜ਼ਖਮੀ ਹੋ ਗਏ। ਗੁਰਮੀਤ ਕੌਰ ਨੂੰ ਇਲਾਜ ਲਈ ਵਾਪਸ ਜਲਾਲਾਬਾਦ ਰੋਡ ਸਥਿਤ ਨਿੱਜੀ ਹਸਪਤਾਲ ਲਿਆਂਦਾ ਗਿਆ ਹੈ, ਜਦੋਂਕਿ ਨੌਜਵਾਨ ਨੂੰ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਹੈ।