- ਮੇਅਰ ਕਰਮਜੀਤ ਸਿੰਘ ਰਿੰਟੂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ
ਅੰਮ੍ਰਿਤਸਰ, 17 ਜਨਵਰੀ, 2021 - ਅੱਜ ਮੇਅਰ ਕਰਮਜੀਤ ਸਿੰਘ ਰਿੰਟੂ ਵੱਲੋਂ ਵਿਧਾਨ ਸਭਾ ਹਲਕਾ ਉਤਰੀ ਵਿਖੇ ਮਹਾਂਕਾਲੀ ਮੰਦਿਰ ਟਰੱਸਟ ਗ੍ਰੀਨ ਫੀਲਡ ਮਜੀਠਾ ਰੋਡ ਵੱਲੋਂ 76ਵੇਂ ਰਾਸ਼ਨ ਵੰਡ ਸਮਾਰੋਹ ’ਚ ਸ਼ਿਰਕਤ ਕੀਤੀ ਗਈ। ਇਸ ਮੌਕੇ ਮੇਅਰ ਕਰਮਜੀਤ ਸਿੰਘ ਰਿੰਟੂ, ਕੌਂਸਲਰ ਸ੍ਰੀਮਤੀ ਪ੍ਰਿਅੰਕਾ ਸ਼ਰਮਾ, ਸ੍ਰੀ ਰਿਤੇਸ਼ ਸ਼ਰਮਾ ਤੇ ਟਰੱਸਟ ਪ੍ਰਬੰਧਕਾਂ ਨਾਲ ਮਿਲਕੇ ਨੇ ਵਾਰਡ ਨੰ: 12, 13 ਅਤੇ 14 ਦੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਜ਼ਿਕਰਯੋਗ ਹੈ ਕਿ ਮਹਾਂਕਾਲੀ ਮੰਦਿਰ ਟਰੱਸਟ ਵੱਲੋਂ ਹਰ ਮਹੀਨੇ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਜਾਂਦਾ ਹੈ।
ਇਸ ਮੌਕੇ ’ਤੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਾਰਡ ਨੰ: 12, 13 ਅਤੇ 14 ਦੇ ਇਲਾਕਾ ਨਿਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਦਿੰਦੇ ਹੋਏ ਹਰ ਇਲਾਕੇ ਦਾ ਅਸੀਂ ਬਹੁਪੱਖੀ ਵਿਕਾਸ ਕਰਵਾਇਆ ਹੈ ਅਤੇ ਮੇਅਰ ਨੇ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਅਗਾਂਹ ਵੀ ਜਿਥੇ ਵੀ ਵਿਕਾਸ ਦੇ ਕੰਮਾਂ ਦੀ ਲੋੜ ਹੈ ਉਹ ਵਿਕਾਸ ਕਾਰਜ ਵੀ ਅਸੀਂ ਕਰਵਾ ਕੇ ਦੇਵਾਂਗੇ।
ਮੇਅਰ ਕਰਮਜੀਤ ਸਿੰਘ ਰਿੰਟੂ ਨੇ ਮਹਾਂਕਾਲੀ ਮੰਦਿਰ ਟਰੱਸਟ ਦੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਟਰੱਸਟ ਵੱਲੋਂ ਸਮਾਜ ਭਲਾਈ ਲਈ ਕੀਤੇ ਜਾ ਰਹੇ ਕਾਰਜ ਬਹੁਤ ਸ਼ਲਾਘਾਯੋਗ ਹਨ।
ਇਸ ਮੌਕੇ ਕੌਂਸਲਰ ਸ੍ਰੀ ਪ੍ਰਿਅੰਕਾ ਸ਼ਰਮਾ, ਸ੍ਰੀ ਰਿਤੇਸ਼ ਸ਼ਰਮਾ, ਵਿਪਨ ਕੁਮਾਰ, ਰਾਜੀਵ ਸ਼ਰਮਾ, ਇੰਦਰਜੀਤ ਸ਼ਰਮਾ, ਭੁਪਿੰਦਰ ਕੁਮਾਰ, ਰਾਜੇਸ਼ ਡੋਗਰਾ ਸਮੇਤ ਮਹਾਂਕਾਲੀ ਮੰਦਿਰ ਟਰੱਸਟ ਦੇ ਪ੍ਰਬੰਧਕ ਅਤੇ ਭਾਰੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।