ਅਸ਼ੋਕ ਵਰਮਾ
- ਪੁਲਿਸ ਵੱਲੋਂ 700 ਨਸ਼ੀਲੀਆਂ ਗੋੋਲੀਆਂ ਵੀ ਬਰਾਮਦ
ਮਾਨਸਾ,17ਜਨਵਰੀ2021: ਮਾਨਸਾ ਪੁਲਿਸ ਨੇ ਛਾਪੇਮਾਰੀ ਦੌਰਾਨ ਹਰਿਆਣਾ ਦੀ ਬਣੀ ਸ਼ਰਾਬ ਦੀਆਂ 588 ਬੋਤਲਾਂ ਅਤੇ 700 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ 4 ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਹੈ।ਸੀਨੀਅਰ ਕਪਤਾਨ ਪੁਲਿਸ ਮਾਨਸਾ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਹਰਿਆਣਾ ਮਾਰਕਾ ਸ਼ਰਾਬ ਦੀ ਵੱਡੀ ਖੇਪ ਬਰਾਮਦ ਕਰਨ ਵਿੱਚ ਸਫਲਤਾਂ ਹਾਸਲ ਕੀਤੀ ਗਈ ਹੈ।
ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਹਰਪਰੀਤ ਸਿੰਘ ਪੁੱਤਰ ਗੁਰਮੇਲ ਸਿੰਘ ਅਤੇ ਸੈਂਟੀ ਪੁੱਤਰ ਦਰਸ਼ਨ ਕੁਮਾਰ ਵਾਸੀਅਨ ਬੁਢਲਾਡਾ ਵਿਰੁੱਧ ਥਾਣਾ ਬਰੇਟਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ। ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਮੁਲਜਮਾਂ ਨੂੰ ਕਾਰ ਏਸੈਂਟ ਸਮੇਤ ਕਾਬੂ ਹਰਿਆਣਾ ਮਾਰਕਾ ਸ਼ਰਾਬ ਦੀਆ 588 ਬੋੋਤਲਾਂ (360 ਬੋੋਤਲਾ ਸ਼ਹਿਨਾਈ+228 ਬੋਤਲਾਂ ਫਸਟ ਚੁਆਇਸ) ਬਰਾਮਦ ਕੀਤੀਆਂ ਹਨ। ਪੁਲਿਸ ਅਨੁਸਾਰ ਗਿ੍ਰਫਤਾਰ ਮੁਲਜਮਾਂ ਵਿਰੁੱਧ ਪਹਿਲਾਂ ਵੀ ਆਬਕਾਰੀ ਐਕਟ ਦੇ ਮੁਕੱਦਮੇ ਦਰਜ਼ ਹਨ।
ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਬਲਵਿੰਦਰ ਸਿੰਘ ਉਰਫ ਬਿੰਦਰੀ ਪੁੱਤਰ ਸੱਜਣ ਸਿੰਘ ਵਾਸੀ ਕਮਾਲੂ ਸਵੈਚ (ਬਠਿੰਡਾ) ਨੂੰ ਮੋੋਟਰਸਾਈਕਲ ਸਮੇਤ ਕਾਬੂ ਕਰਕੇ ਉਸ ਪਾਸੋਂ 500 ਨਸ਼ੀਲੀਆਂ ਗੋੋਲੀਆਂ ਕੀਤੀਆਂ ਅਤੇ ਥਾਣਾ ਸਦਰ ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਦਿੱਤਾ ਹੈ। ਇਸੇ ਤਰਾਂ ਐਂਟੀ ਨਾਰਕੋਟਿਕ ਸੈਲ ਮਾਨਸਾ ਦੀ ਪੁਲਿਸ ਪਾਰਟੀ ਨੇ ਜੀਤਾ ਸਿੰਘ ਪੁੱਤਰ ਬਾਵਾ ਸਿੰਘ ਵਾਸੀ ਭਗਵਾਨਪੁਰ ਹੀਂਗਣਾ ਨੂੰ ਕਾਬੂ ਕਰਕੇ ਉਸ ਪਾਸੋਂ 200 ਨਸ਼ੀਲੀਆਂ ਗੋੋਲੀਆਂ ਬਰਾਮਦ ਕਰਕੇ ਥਾਣਾ ਸਰਦੂਲਗੜ੍ਹ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਹੈ। ਐਐਸਪੀ ਨੇ ਦੱਸਿਆ ਕਿ ਇਹਨਾਂ ਮਾਮਲਿਆਂ ’ਚ ਬਣਦੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।