ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ , 17 ਜਨਵਰੀ 2020 - ਥਾਣਾ ਤਲਵੰਡੀ ਚੌਧਰੀਆਂ ਪੁਲਿਸ ਨੇ ਨਾਕਾਬੰਦੀ ਦੌਰਾਨ 150 ਗ੍ਰਾਮ ਅਫੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਤਲਵੰਡੀ ਚੌਧਰੀਆਂ ਦੇ ਐਸ.ਐਚ.ਓ ਜਸਬੀਰ ਸਿੰਘ ਨੇ ਦੱਸਿਆ ਕਿ ਏ.ਐਸ.ਆਈ ਨਿਰਮਲ ਸਿੰਘ ਪੁਲਿਸ ਪਾਰਟੀ ਸਮੇਤ ਹਾਈਟੈਕ ਨਾਕਾ ਗੋਇੰਦਵਾਲ ਪੁਲ ਤੇ ਮੋਜੂਦ ਸੀ ਕਿ ਇੱਕ ਨੋਜਵਾਨ ਬੁਲਟ ਮੋਟਰ ਸਾਈਕਲ ਤੇ ਸਵਾਰ ਹੋਕੇ ਆ ਰਿਹਾ ਸੀ।
ਜਿਸ ਨੂੰ ਸ਼ੱਕ ਦੀ ਬਨਾਹ ਤੇ ਰੋਕ ਕੇ ਨਾਮ ਪਤਾ ਪੁੱਛਿਆਂ ਗਿਆ ਤਾਂ ਉਸਨੇ ਆਪਣਾ ਨਾਮ ਅਮ੍ਰਿਤਪਾਲ ਸਿੰਘ ਉਰਫ ਅਮ੍ਰਿਤ ਪੁੱਤਰ ਬਲਕਾਰ ਸਿੰਘ ਵਾਸੀ ਨਾਗੋਕੇ ਪੱਤੀ ਡਫਰਕੇ ਥਾਣਾ ਵੈਰੋਵਾਲ ਜਿਲਾ ਤਰਨਤਾਰਨ ਦੱਸਿਆ। ਜਿਸ ਪਾਸੋ 150 ਗ੍ਰਾਮ ਅਫੀਮ ਬਰਾਮਦ ਹੋਈ। ਐਸ.ਐਚ.ਓ. ਨੇ ਦੱਸਿਆ ਕਿ ਉਕਤ ਮੁਲਜ਼ਮ ਦੇ ਖਿਲਾਫ 18-61-8 ਐਨ ਦੀ ਪੀ ਐਸ ਐਕਟ ਦੇ ਤਹਿਤ ਮੁੱਕਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦਸਿਆ ਕਿ ਮੁਲਜ਼ਮ ਨੂੰ ਅੱਜ ਮਾਨਯੋਗ ਅਦਾਲਤ 'ਚ ਪੇਸ਼ ਕਰ ਕੇ ਦੋ ਦਿਨਾਂ ਰਿਮਾਂਡ ਹਾਸਿਲ ਕੀਤਾ ਹੈ ਅਤੇ ਇਸ ਦੌਰਾਨ ਮੁਲਜ਼ਮ ਪਾਸੋਂ ਬਾਰੀਕੀ ਨਾਲ ਪੁੱਛੱਗਿਛ ਕੀਤੀ ਜਾਵੇਗੀ ਅਤੇ ਇਸ ਦੌਰਾਨ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।