ਹਰਜਿੰਦਰ ਸਿੰਘ ਭੱਟੀ
- ਕੋਵਿਡ ਦੇ 1 ਮਰੀਜ ਦੀ ਹੋਈ ਮੌਤ
ਐਸ.ਏ.ਐਸ ਨਗਰ, 17 ਜਨਵਰੀ 2021 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 19019 ਮਿਲੇ ਹਨ ਜਿਨ੍ਹਾਂ ਵਿੱਚੋਂ 17835 ਮਰੀਜ਼ ਠੀਕ ਹੋ ਗਏ ਅਤੇ 830 ਕੇਸ ਐਕਟੀਵ ਹਨ । ਜਦਕਿ 354 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 40 ਮਰੀਜ਼ ਠੀਕ ਹੋਏ ਹਨ ਅਤੇ 54 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 1 ਮਰੀਜ ਦੀ ਮੌਤ ਹੋਈ । ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ, ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 8 ਕੇਸ, ਘੜੂੰਆ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ, ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 7 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ , ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 33 ਕੇਸ ਸ਼ਾਮਲ ਹਨ।