← ਪਿਛੇ ਪਰਤੋ
ਜਗਰਾਓਂ (ਦੀਪਕ ਜੈਨ): ਪੁਲਿਸ ਵਲੋਂ ਇਕ ਵਿਅਕਤੀ ਨੂੰ 4 ਕੁਇੰਟਲ ਭੁੱਕੀ ਸਮੇਤ ਗਿਰਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਦੇਣ ਲਈ ਐਸਐਸਪੀ ਲੁਧਿਆਣਾ ਦਿਹਾਤੀ ਚਰਨਜੀਤ ਸਿੰਘ ਵਲੋਂ ਪ੍ਰੈਸ ਕਾਨਫਰੰਸ ਆਯੋਜਿਤ ਕੀਤੀ ਗਈ ਅਤੇ ਦੱਸਿਆ ਕਿ ਪੁਲਿਸ ਨੂੰ ਮੁਖਬਰੀ ਹੋਈ ਸੀ ਕਿ ਜਗਪ੍ਰੀਤ ਸਿੰਘ ਉਰਫ ਗੋਲਡੀ, ਗੁਰਪ੍ਰੀਤ ਸਿੰਘ ਪੁੱਤਰ ਲੇਟ ਮੇਜਰ ਸਿੰਘ ਅਤੇ ਬਲਜੀਤ ਸਿੰਘ ਉਰਫ ਮੀਤਾ ਪੁੱਤਰ ਬਲਵੀਰ ਸਿੰਘ ਨਿਵਾਸੀ ਝਨੇਰ ਜਿਲਾ ਸਂਗਰੂਰ ਭੁੱਕੀ ਵੇਚਣ ਦਾ ਧੰਧਾ ਕਰਦੇ ਹਨ ਅਤੇ ਪੁਲਿਸ ਵਲੋਂ ਇੰਨਾ ਥਾਣਾ ਸਦਰ ਰਾਏਕੋਟ ਵਿਖੇ ਐਨ ਡੀ ਪੀ ਐਸ ਐਕਟ ਤਹਿਤ ਮੁਕਦਮਾ ਦਰਜ ਕੀਤਾ ਗਿਆ। ਐਸਐਸਪੀ ਅਨੁਸਾਰ ਪੁਲਿਸ ਵਲੋਂ ਜਗਪ੍ਰੀਤ ਸਿੰਘ ਗੋਲਡੀ ਨੂੰ ਨਾਕਾਬੰਦੀ ਦੌਰਾਨ ਥਾਣੇਦਾਰ ਚਮਕੌਰ ਸਿੰਘ ਵਲੋਂ ਗਿਰਫ਼ਤਾਰ ਕਰ ਲਿਆ ਗਿਆ ਅਤੇ ਉਸ ਕੋਲੋਂ 4 ਕੁਇੰਟਲ ਭੁੱਕੀ ਬਰਾਮਦ ਹੋਈ ਹੈ। ਪੁਲਿਸ ਵਲੋਂ ਹੋਰਨਾਂ ਕਥਿਤ ਦੋਸ਼ੀਆਂ ਨੂੰ ਵੀ ਦਾ ਦਾਅਵਾ ਕੀਤਾ ਜਾ ਰਿਹਾ ਹੈ।ਐਸਐਸਪੀ ਚਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਗੋਲਡੀ ਦਾ 6 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।
Total Responses : 189