ਐਡਵੋਕੇਟ ਮਨਜਿੰਦਰ ਸਿੰਘ ਭੁੱਲਰ ਅਤੇ ਸਾਥੀਆਂ ਨੂੰ ਪਾਰਟੀ ਦਾ ਮਫਲਰ ਪਾ ਕੇ ਸ਼ਾਮਿਲ ਕਰਦੇ ਹੋਏ ਜਰਨੈਲ ਸਿੰਘ |
ਜਰਨੈਲ ਸਿੰਘ ਅਤੇ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ’ਚ ਹੋਏ ਸ਼ਾਮਲ
ਨਿਰਵੈਰ ਸਿੰਘ ਸਿੰਧੀ
ਮਮਦੋਟ 18 ਜਨਵਰੀ 2021 : ਆਮ ਆਦਮੀ ਪਾਰਟੀ ਦੀ ਦਿੱਲੀ ਵਿਚ ਕੇਜਰੀਵਾਲ ਸਰਕਾਰ ਵੱਲੋਂ ਲੋਕਾਂ ਲਈ ਕੀਤੇ ਜਾ ਰਹੇ ਕੰਮਾਂ ਸਦਕੇ ਪਾਰਟੀ ਦਾ ਪੰਜਾਬ ਵਿਚ ਵੀ ਕਾਫਲਾ ਦਿਨੋਂ ਦਿਨ ਵੱਡਾ ਹੁੰਦਾ ਜਾ ਰਿਹਾ ਹੈ। ਅੱਜ ਆਮ ਆਦਮੀ ਪਾਰਟੀ ਜਿਲਾ ਫਿਰੋਜਪੁਰ ਦੇ ਹਲਕਾ ਫਿਰੋਜਪੁਰ ਦਿਹਾਤੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਹਾਈ ਕੋਰਟ ਦੇ ਵਕੀਲ ਅਤੇ ਸਮਾਜ ਸੇਵੀ ਮਨਜਿੰਦਰ ਸਿੰਘ ਭੁੱਲਰ, ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ਦੌਰਾਨ ਪਾਰਟੀ ਦਫਤਰ ਚੰਡੀਗੜ੍ਹ ਵਿਖੇ ‘ਆਪ’ ’ਚ ਸ਼ਾਮਲ ਚ ਸ਼ਾਮਿਲ ਹੋ ਗਏ । ਇਥੇ ਦੱਸਣਾ ਬਣਦਾ ਹੈ ਕਿ ਵਕੀਲ ਮਨਜਿੰਦਰ ਸਿੰਘ ਭੁੱਲਰ ਜੋ ਕਿ ਪੰਜਾਬ ਯੂਨੀਵਰਸਿਟੀ ਵਿਚ ਕਾਨੂੰਨ ਦੀ ਪੜ੍ਹਾਈ ਦੇ ਦੌਰਾਨ ਕਾਫ਼ੀ ਸਮਾਜਿਕ ਕਾਰਜਾਂ ਵਿੱਚ ਸ਼ਾਮਲ ਰਹੇ ਅਤੇ ਐੱਨ ਐੱਸ ਯੂ ਆਈ ਦੇ ਚੇਅਰਮੈਨ ਵਜੋਂ ਸੇਵਾਵਾਂ ਵੀ ਨਿਭਾ ਚੁੱਕੇ ਹਨ । ਭੁੱਲਰ ਵੱਲੋਂ ਲੰਬੇ ਸਮੇਂ ਤੋਂ ਨਸ਼ਿਆਂ ਦੇ ਖਿਲਾਫ ਵੱਡੀ ਪੱਧਰ ਉੱਤੇ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਵੱਲੋਂ ਹੁਸ਼ੈਨੀਵਾਲਾ ਸ਼ਹੀਦੀ ਸਮਾਰਕ ਤੋਂ ਮੁੱਖ ਮੰਤਰੀ ਦੇ ਰਿਹਾਇਸ਼ ਚੰਡੀਗੜ੍ਹ ਤੱਕ 225 ਕਿਲੋਮੀਟਰ ਦਾ ਪੈਦਲ ਮਾਰਚ ਕੀਤਾ ਗਿਆ। ਉਨ੍ਹਾਂ ਵੱਲੋਂ ਪੰਜਾਬ ਸਰਕਾਰ ਤਰਫੋਂ ਕੀਤੇ ਬਿਜਲੀ ਸਮਝੌਤਿਆਂ ਖਿਲਾਫ ਦਸਤਖਤ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ । ਉਨ੍ਹਾਂ ਵੱਲੋਂ ਪੰਜਾਬ ’ਚ ਚੱਲ ਰਹੇ ਸ਼ਰਾਬ ਮਾਫੀਆ ਸਮੇਤ ਵੱਖ ਵੱਖ ਮਾਫੀਆ ਨੂੰ ਲੈ ਕੇ "ਸਪੀਕ ਅੱਪ " ਮੁਹਿੰਮ ਚਲਾਈ ਜਾ ਰਹੀ ਹੈ । ਇਸ ਸਮੇਂ ਵੀ ਕਿਸਾਨੀ ਅੰਦੋਲਨ ਦੇ ਦੌਰਾਨ ਉਹ ਵੱਧ ਚੜ੍ਹ ਕੇ ਹਿੱਸਾ ਲੈ ਰਹੇ ਹਨ ਅਤੇ ਪਿਛਲੇ ਲੰਬੇ ਸਮੇਂ ਤੋਂ ਟੀਕਰੀ ਅਤੇ ਸਿੰਘੁ ਬਾਰਡਰ ਤੇ ਕਿਸਾਨਾਂ ਦੇ ਹੱਕਾਂ ਲਈ ਡਟੇ ਹੋਏ ਹਨ | ਇਸ ਮੌਕੇ ਪਾਰਟੀ ਦੇ ਇੰਚਾਰਜ ਜਰਨੈਲ ਸਿੰਘ ਨੇ ਪਾਰਟੀ ਵਿੱਚ ਸ਼ਾਮਲ ਹੋਣ ਤੇ ਮੰਜਿਨਫਰ ਸਿੰਘ ਭੁੱਲਰ ਅਤੇ ਸਾਥੀਆਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਰੋਜ਼ਾਨਾ ਪਾਰਟੀ ਵਿੱਚ ਵੱਡੀ ਗਿਣਤੀ ਵਿਚ ਲੋਕ ਸ਼ਾਮਲ ਹੋ ਰਹੇ ਹਨ । ਉਨ੍ਹਾਂ ਕਿਹਾ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਸਿਹਤ ਤੇ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਸ਼ਲਾਘਾਯੋਗ ਕੰਮਾਂ ਦੇ ਸਦਕਾ ਲੋਕਾਂ ਦਾ ਝੁਕਾਅ ‘ਆਪ’ ਵੱਲ ਹੋ ਰਿਹਾ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲਗਾਤਾਰ ਵੱਡੀ ਗਿਣਤੀ ਵਿੱਚ ਸੂਬੇ ਭਰ ਵਿੱਚੋਂ ਨਵਾਂ ਪੰਜਾਬ ਸਿਰਜਣ ਲਈ ਲੋਕਾਂ ‘ਆਪ’ ਨਾਲ ਜੁੜ ਰਹੇ ਹਨ । ਪਾਰਟੀ ਵੱਲੋਂ ਕੀਤੇ ਜਾ ਰਹੇ ਕੰਮਾਂ ਉੱਤੇ ਮੋਹਰ ਲਗਾਈ ਜਾ ਰਹੀ ਹੈ। ‘ਆਪ’ ਆਗੂਆਂ ਨੇ ਕਿ ਕਿਹਾ ਕਿ ਅੱਜ ਪਾਰਟੀ ਵਿੱਚ ਸ਼ਾਮਲ ਹੋਣ ਵਾਲੀਆਂ ਸ਼ਖਸੀਅਤਾਂ ਨਾਲ ਪਰਿਵਾਰ ਵਿੱਚ ਵਾਧਾ ਹੋਇਆ ਹੈ ਜਿਸ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਸ਼ਾਮਲ ਹੋਣ ਵਾਲੇ ਆਗੂਆਂ ਨੇ ਕਿਹਾ ਕਿ ਉਹ ਪਾਰਟੀ ਲਈ ਦਿਨ ਰਾਤ ਸਖਤ ਮਿਹਨਤ ਕਰਨਗੇ । ਇਸ ਮੌਕੇ ਰੋਪੜ ਤੋਂ ਵਿਧਾਇਕ ਅਰਮਜੀਤ ਸਿੰਘ ਸੰਦੋਆ, ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਸੂਬਾ ਖਜ਼ਾਨਚੀ ਮੈਡਮ ਨੀਨਾ ਮਿੱਤਲ ਮੋੜਾ ਸਿੰਘ ਅਣਜਾਣ ਸੀਨੀਅਰ ਆਗੂ ਹਲਕਾ ਫਿਰੋਜਪੁਰ ਦਿਹਾਤੀ,ਮਹਿੰਦਰ ਸਿੰਘ ਕਚੁਰਾ ਸੀਨੀਅਰ ਆਗੂ ਹਲਕਾ ਜਲਾਲਾਬਾਦ ,ਵਰਿੰਦਰ ਸਿੰਘ ਖਾਲਸਾ ਜਿਲਾ ਪ੍ਰਧਾਨ ਫਾਜਿਲਕਾ ਆਦਿ ਹਾਜ਼ਰ ਸਨ।