← ਪਿਛੇ ਪਰਤੋ
ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 19 ਜਨਵਰੀ 2021- ਕੇਂਦਰ ਸਰਕਾਰ ਦੇ ਖਿਲਾਫ ਖੇਤੀ ਕਾਨੂੰਨਾਂ ਦੇ ਵਿਰੁੱਧ ਵਿੱਚ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਅੱਜ ਇਸ ਖੇਤਰ ਦੇ ਪਿੰਡਾਂ ਲੱਖੇਵਾਲੀ , ਭਾਗਸਰ ਤੇ ਹੋਰਨਾਂ ਥਾਵਾਂ ’ਤੇ ਮੋਦੀ ਸਰਕਾਰ ਦੇ ਪੁਤਲੇ ਬਣਾਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਗਰੁੱਪ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਫੂਕੇ ਗਏ। ਲੱਖੇਵਾਲੀ ਵਿਖੇ ਇਕਾਈ ਪ੍ਰਧਾਨ ਹਰਚਰਨ ਸਿੰਘ ਤੇ ਭਾਗਸਰ ਵਿਖੇ ਇਕਾਈ ਪ੍ਰਧਾਨ ਹਰਫੂਲ ਸਿੰਘ ਦੀ ਅਗਵਾਈ ਹੇਠ ਹੋਏ ਇਕੱਠ ਦੌਰਾਨ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਇਸ ਮੌਕੇ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਦੀ ਜੋਰਦਾਰ ਨਿੰਦਾ ਕੀਤੀ ਤੇ ਮੰਗ ਕੀਤੀ ਕਿ ਖੇਤੀ ਵਿਰੋਧੀ ਕਾਨੂੰਨਾਂ ਨੂੰ ਤੁਰੰਤ ਰੱਦ ਕੀਤਾ ਜਾਵੇ। ਇਸ ਮੌਕੇ ਮਜ਼ਦੂਰ ਯੂਨੀਅਨ ਦੇ ਬਲਾਕ ਪ੍ਰਧਾਨ ਕਾਕਾ ਸਿੰਘ ਖੰੁਡੇ ਹਲਾਲ, ਡਾਕਟਰ ਐਸੋਸ਼ੀਏਸ਼ਨ ਵੱਲੋਂ ਡਾਕਟਰ ਦਰਸ਼ਨ ਸਿੰਘ ਭਾਗਸਰ ਤੋਂ ਇਲਾਵਾ ਹੋਰ ਆਗੂ ਮੌਜੂਦ ਸਨ।
Total Responses : 189