ਬਲਵਿੰਦਰ ਸਿੰਘ ਧਾਲੀਵਾਲ
- ਕੈਬਨਿਟ ਮੰਤਰੀ ਓ ਪੀ ਸੋਨੀ ਹੋਣਗੇ ਮੁੱਖ ਮਹਿਮਾਨ
ਸੁਲਤਾਨਪੁਰ ਲੋਧੀ, 19 ਜਨਵਰੀ 2021 - ਗਣਤੰਤਰ ਦਿਵਸ ਮੌਕੇ ਜਿਲ੍ਹਾ ਪੱਧਰੀ ਸਮਾਗਮ ਲਈ ਗੁਰੂ ਨਾਨਕ ਸਟੇਡੀਅਮ ਵਿਖੇ ਅੱਜ ਪਹਿਲੀ ਰਿਹਰਸਲ ਹੋਈ। ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਰਾਹੁਲ ਚਾਬਾ ਵਲੋਂ ਸਟੇਡੀਅਮ ਵਿਖੇ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪੰਜਾਬ ਪੁਲਿਸ ਦੀ ਟੁਕੜੀ, ਜੀ ਓ ਜੀ. , ਐਨ ਸੀ ਸੀ ਕੈਡਿਟ ਲੜਕੇ, ਪੰਜਾਬ ਪੁਲਿਸ ਦੀ ਮਹਿਲਾ ਟੁਕੜੀ ਵਲੋਂ ਕੀਤੇ ਮਾਾਰਚ ਪਾਸਟ ਤੋਂ ਸਲਾਮੀ ਲਈ।
ਉਨ੍ਹਾਂ ਦੱਸਿਆ ਕਿ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਓ. ਪੀ. ਸੋਨੀ ਇਸ ਵਾਰ ਗਣਤੰਤਰ ਦਿਵਸ ਮੌਕੇ ਹੋਣ ਵਾਲੇ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ ਤੇ ਤਿੰਰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਤੋਂ ਇਲਾਵਾ ਕਰੋਨਾ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਪ੍ਰੋਗਰਾਮ ਨੂੰ ਸੰਖੇਪ ਰੂਪ ਵਿਚ ਹੀ ਕਰਵਾਇਆ ਜਾਵੇਗਾ।
ਗਣਤੰਤਰ ਦਿਵਸ ਮੌਕੇ ਕਰੋਨਾ ਦੇ ਸਮੇਂ ਦੌਰਾਨ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਸਰਕਾਰੀ ਅਧਿਕਾਰੀਆਂ, ਕਰਮਚਾਰੀਆਂ ਤੇ ਆਮ ਨਾਗਰਿਕਾਂ ਨੂੰ ‘ਕਰੋਨਾ ਵਾਰੀਅਰਜ਼ ’ ਦੇ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ।
ਇਸ ਮੌਕੇ ਪਰੇਡ ਦੀ ਅਗਵਾਈ ਕਰ ਰਹੇ ਡੀ. ਐਸ. ਪੀ. ਸੰਦੀਪ ਸਿੰਘ ਮੰਡ, ਏ. ਈ. ਓ ਸੁਖਵਿੰਦਰ ਸਿੰਘ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।