← ਪਿਛੇ ਪਰਤੋ
ਚੰਡੀਗੜ੍ਹ, 20 ਜਨਵਰੀ, 2021 - ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਵੱਲੋਂ ਜ਼ਿਲ੍ਹਾ ਰੋਪੜ ਤੋਂ ਭੁਪਿੰਦਰ ਸਿੰਘ ਬਜਰੂੜ ਦੀ ਬਤੌਰ ਜ਼ਿਲ੍ਹਾ ਪ੍ਰਧਾਨ ਨਿਯੁਕਤੀ ਕੀਤੀ ਗਈ ਹੈ। ਪਾਰਟੀ ਦੇ ਜਿਲ੍ਹਾ ਪੱਧਰੀ ਆਗੂਆਂ ਅਤੇ ਵਰਕਰਾਂ ਵੱਲੋਂ ਸਰਬਸੰਮਤੀ ਨਾਲ ਜਿਲ੍ਹਾ ਪ੍ਰਧਾਨ ਦੀ ਚੋਣ ਕੀਤੀ ਗਈ ਹੈ। ਭੁਪਿੰਦਰ ਸਿੰਘ ਬਜਰੂੜ ਇਸ ਸਮੇਂ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਸਰਪ੍ਰਸਤ ਵੀ ਹਨ। ਉਨ੍ਹਾ ਨੇ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੱਲੋਂ ਸੌਂਪੀ ਗਈ, ਇਸ ਜਿੰਮੇਵਾਰੀ ਲਈ ਧੰਨਵਾਦ ਕੀਤਾ ਅਤੇ ਪਾਰਟੀ ਦੀ ਤਰੱਕੀ ਅਤੇ ਚੜਦੀ-ਕਲਾ ਲਈ ਕਾਰਜਸ਼ੀਲ ਰਹਿਣ ਦਾ ਅਹਿਦ ਲਿਆ। ਭੁਪਿੰਦਰ ਸਿੰਘ ਬਜਰੂੜ ਨੇ ਆਪਣੇ ਜਿਲ਼੍ਹੇ ਦੇ ਪਾਰਟੀ ਵਰਕਰਾਂ ਨੂੰ ਕਿਸਾਨ ਅੰਦੋਲਨ ਵਿੱਚ ਵਧ- ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਹੈ।
Total Responses : 189