ਬਾਬਰ ਜਲੰਧਰੀ
ਲਾਹੌਰ, 20 ਜਨਵਰੀ, 2021: ਬੁੱਧਵਾਰ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਕੁੱਲ ਦੁਨੀਆਂ 'ਚ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ| ਓਥੇ ਹੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪੇਸ਼ਾਵਰ ਦੇ ਗੁਰਦੁਆਰਾ ਭਾਈ ਜੋਗਾ ਸਿੰਘ ਵਿੱਚ ਪ੍ਰਕਾਸ਼ ਪੁਰਬ ਬੜੀ ਧੂਮ ਧਾਮ ਨਾਲ ਮਨਾਇਆ|
ਪਾਕਿਸਤਾਨ ਦੇ ਹੋਰ ਇਤਿਹਾਸਕ ਗੁਰਦੁਆਰਿਆਂ ਵਿੱਚ, ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 5 ਜਨਵਰੀ ਨੂੰ ਮਨਾਇਆ ਗਿਆ ਸੀ, ਪਰ ਗੁਰਦੁਆਰਾ ਭਾਈ ਜੋਗਾ ਸਿੰਘ ਦੇ ਪ੍ਰਬੰਧਕਾਂ ਅਤੇ ਸ਼ਰਧਾਲੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅਨੁਸਾਰ ਅੱਜ ਦੇ ਦਿਨ ਪ੍ਰਕਾਸ਼ ਦਿਹਾੜਾ ਮਨਾਇਆ| ਇਸ ਦੌਰਾਨ ਗੁਰਦੁਆਰਾ ਭਾਈ ਜੋਗਾ ਸਿੰਘ ਜੀ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ, ਜੋ ਸਭ ਦਾ ਮਨ ਮੋਹ ਰਹੇ ਨੇ| ਹੇਠ ਦੇਖੋ ਪੇਸ਼ਾਵਰ ਤੋਂ ਆਈਆਂ ਤਸਵੀਰਾਂ: