ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, 20 ਜਨਵਰੀ 2021 - ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਨੇਤਾ ਰਾਮ ਲਾਲ ਮਹੇ ਸਾਬਕਾ ਵਿੱਤ ਮੰਤਰੀ ਡਾਕਟਰ ਉਪਿੰਦਰਜੀਤ ਕੌਰ ਦੀ ਹਾਜ਼ਰੀ 'ਚ ਸ਼੍ਰੋਮਣੀ ਅਕਾਲੀ ਦਲ ਪਾਰਟੀ 'ਚ ਸ਼ਾਮਲ ਹੋ ਗਏ। ਪਾਰਟੀ 'ਚ ਸ਼ਾਮਲ ਹੋਣ 'ਤੇ ਰਾਮ ਲਾਲ ਮਹੇ ਦਾ ਸੁਆਗਤ ਕਰਦਿਆਂ ਬੀਬੀ ਉਪਿੰਦਰਜੀਤ ਕੌਰ ਨੇ ਭਰੋਸਾ ਜ਼ਾਹਰ ਕੀਤਾ ਕਿ ਸੁਲਤਾਨਪੁਰ ਲੋਧੀ ਹਲਕੇ ਤੋਂ ਅਕਾਲੀ ਦਲ ਬਾਦਲ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਪਾਰਟੀ ਇਸ ਨਗਰ ਕੌਂਸਲ ਚੋਣਾਂ ਯਕੀਨੀ ਤੌਰ 'ਤੇ ਵੱਡੇ ਫਰਕ ਨਾਲ ਜਿੱਤੇਗੀ। ਉਹਨਾਂ ਕਿਹਾ ਕਿ ਇਹਨਾਂ ਦਾ ਸੁਲਤਾਨਪੁਰ ਲੋਧੀ ਖੇਤਰ ਵਿੱਚ ਚੰਗਾ ਆਧਾਰ ਹੈ, ਜੋ ਪਾਰਟੀ ਲਈ ਬਹੁਤ ਮਹੱਤਵਪੂਰਨ ਸਿੱਧ ਹੋਵੇਗਾ।
ਰਾਮ ਲਾਲ ਮਹੇ ਬਹੁਤ ਹੀ ਮਿਹਨਤੀ ਅਤੇ ਇਮਾਨਦਾਰ ਆਗੂ ਵਾਜੋਂ ਜਾਣੇਂ ਜਾਂਦੇ ਹਨ।ਇਸ ਮੌਕੇ ਸਾਬਕਾ ਖਜ਼ਾਨਾ ਮੰਤਰੀ ਬੀਬੀ ਉਪਿੰਦਰਜੀਤ ਕੌਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਕਾਂਗਰਸ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਵੱਡੇ ਪੱਧਰ ਤੇ ਕਈ ਆਗੂ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਇਸ ਮੌਕੇ ਸਾਬਕਾ ਚੇਅਰਮੈਨ ਸੁਖਵਿੰਦਰ ਸੁੱਖ, ਸਾਬਕਾ ਚੇਅਰਮੈਨ ਗੁਰਜੰਟ ਸਿੰਘ ਸੰਧੂ, ਸੁਰਜੀਤ ਸਿੰਘ ਢਿੱਲੋਂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਬਲਦੇਵ ਸਿੰਘ ਪਰਮਜੀਤਪੁਰ, ਕੁਲਦੀਪ ਸਿੰਘ ਬੂਲੇ ਪ੍ਰਧਾਨ ਐਸ ਸੀ ਵਿੰਗ ਸੁਲਤਾਨਪੁਰ ਲੋਧੀ, ਵਿੱਕੀ ਚੌਹਾਨ ਸਾਬਕਾ ਕੌਂਸਲਰ, ਸਾਬਕਾ ਕੌਂਸਲਰ ਰਜਿੰਦਰ ਸਿੰਘ, ਦਰਬਾਰਾ ਸਿੰਘ, ਮੈਡਮ ਪੰਛੀ ਸਾਬਕਾ ਬੀ ਓ, ਸਾਬਕਾ ਪ੍ਰਿੰਸੀਪਲ ਮੋਹਣ ਸਿੰਘ ਆਦਿ ਵੱਡੀ ਗਿਣਤੀ ਵਿਚ ਅਕਾਲੀ ਦਲ ਬਾਦਲ ਦੇ ਵਰਕਰ ਹਾਜ਼ਰ ਸਨ।