ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 20 ਜਨਵਰੀ 2021 - ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਸੂਬੇ ਅੰਦਰ ਪਿੰਡਾਂ ਦੇ ਸਮੁੱਚੇ ਵਿਕਾਸ ਕਾਰਜਾਂ ਲਈ ਵੱਡੇ ਪੱਧਰ ਤੇ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਪਿੰਡਾਂ ਦੇ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਅੱਜ ਹਲਕੇ ਦੇ ਵੱਡੇ ਪਿੰਡ ਟਿੱਬਾ ਨੂੰ ਵਿਕਾਸ ਕਾਰਜਾਂ ਲਈ 18 ਲੱਖ ਦਾ ਚੈੱਕ ਸਰਪੰਚ ਪ੍ਰੋ. ਬਲਜੀਤ ਸਿੰਘ ਨੂੰ ਭੇਂਟ ਕਰਨ ਮੌਕੇ ਕਰਵਾਏ ਸਮਾਗਮ ਦੌਰਾਨ ਕਰਦਿਆਂ ਕਿਹਾ ਕਿ ਬਲਾਕ ਸੁਲਤਾਨਪੁਰ ਲੋਧੀ ਅਧੀਨ ਪੈਂਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਪੈਸੇ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਪਿੰਡ ਟਿੱਬਾ ਦੇ ਸਰਪੰਚ ਪ੍ਰੋ ਬਲਜੀਤ ਸਿੰਘ ਨੇ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਦਾ ਉਚੇਚੇ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਵਿੱਚ ਕੰਕਰੀਟ ਦੀਆਂ ਬਣਾਉਣ ਅਤੇ ਸੀਵਰੇਜ ਪਾਉਣ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਵਿਧਾਇਕ ਚੀਮਾ ਦੇ ਯਤਨਾਂ ਨਾਲ ਮਿਲ ਰਹੀ ਗਰਾਂਟ ਦਾ ਇੱਕ-ਇੱਕ ਪੈਸਾ ਪਿੰਡ ਦੇ ਵਿਕਾਸ ਕਾਰਜਾਂ ਤੇ ਲਾਇਆ ਜਾਵੇਗਾ। ਸਮਾਗਮ ਨੂੰ ਬਲਾਕ ਸੰਮਤੀ ਮੈਂਬਰ ਇੰਦਰਜੀਤ ਸਿੰਘ ਲਿਫਟਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿੰਡ ਲਹਿੰਦੇ ਪਾਸੇ ਵੱਲ ਫਿਰਨੀ ਉਪਰ ਸੜਕ ਬਣਾਉਣ ਦਾ ਕੰਮ ਜਲਦੀ ਸ਼ੁਰੂ ਹੋ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਵਿਕਾਸ ਕਾਰਜਾਂ ਪੱਖੋਂ ਟਿੱਬਾ ਨੂੰ ਹਲਕੇ ਦਾ ਉੱਤਮ ਪਿੰਡ ਬਣਾਇਆ ਜਾਵੇਗਾ। ਇਸ ਮੌਕੇ ਕੁਲਵੰਤ ਸਿੰਘ ਸੂਲਾ, ਗਿਆਨ ਸਿੰਘ ਸੂਲਾ, ਨਵਤੇਜ ਸਿੰਘ, ਹਰਨੇਕ ਸਿੰਘ ਪੰਚ, ਅਮਰਜੀਤ ਕੰਡਾ, ਗੁਰਦਿਆਲ ਸਿੰਘ, ਕੇਹਰ ਸਿੰਘ ਝੰਡ,ਪਾਲ ਸਿੰਘ ਆਦਿ ਹਾਜ਼ਰ ਸਨ।