ਹਰਜਿੰਦਰ ਸਿੰਘ ਭੱਟੀ
- ਕੋਵਿਡ ਦੇ 01 ਮਰੀਜ ਦੀ ਹੋਈ ਮੌਤ
ਐਸ.ਏ.ਐਸ ਨਗਰ, 21 ਜਨਵਰੀ 2021 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 19178 ਮਿਲੇ ਹਨ ਜਿਨ੍ਹਾਂ ਵਿੱਚੋਂ 18044 ਮਰੀਜ਼ ਠੀਕ ਹੋ ਗਏ ਅਤੇ 779 ਕੇਸ ਐਕਟੀਵ ਹਨ । ਜਦਕਿ 355 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 67 ਮਰੀਜ਼ ਠੀਕ ਹੋਏ ਹਨ ਅਤੇ 44 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 1ਮਰੀਜ ਦੀ ਮੌਤ ਹੋਈ । ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ, ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 5 ਕੇਸ, ਘੰੜੂਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 5 ਕੇਸ, ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 26 ਕੇਸ ਸ਼ਾਮਲ ਹਨ।