ਅਕਾਲੀ ਦਲ ਡੈਮੋਕਰੇਟਿਕ ਨੇ ਬਾਦਲਾਂ ਨੂੰ ਦਿੱਤਾ ਵੱਡਾ ਝਟਕਾ
ਹੁਸ਼ਿਆਰਪੁਰ,21 ਜਨਵਰੀ,2021: ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਨੂੰ ਅੱਜ ਉਸ ਸਮੇਂ ਬਲ ਮਿਲਿਆ ਜਦੋਂ ਪਿੰਡ ਕਲੋਆ (ਨੇੜੇ ਟਾਂਡਾ) ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਬਲਬੀਰ ਸਿੰਘ (ਸਾਾਬਕਾ ਐੱਸ.ਡੀ.ਓ),ਅਕਾਲੀ ਦਲ ਬਾਦਲ ਦੇ ਕਿਸਾਨ ਵਿੰਗ ਦੇ ਸਾਬਕਾ ਪ੍ਰਧਾਨ ਵਰਿੰਦਰ ਸਿੰਘ ਜੀਆ ਨੱਥਾ ,ਹਰਜੀਤ ਸਿੰਘ ਸੈਣੀ ਅਤੇ ਅਸ਼ੋਕ ਕੁਮਾਰ ਅਕਾਲੀ ਦਲ ਬਾਦਲ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ )ਵਿਚ ਸ਼ਾਮਿਲ ਹੋਏ | ਇਸ ਸਮੇਂ ਪਰਮਿੰਦਰ ਸਿੰਘ ਢੀਂਡਸਾ (ਸਰਪ੍ਰਸਤ, ਯੂਥ ਵਿੰਗ) ਅਤੇ ਪਾਰਟੀ ਦੇ ਸੀਨੀਅਰ ਆਗੂ ਸੇਵਾ ਸਿੱਘ ਸੇਖਵਾਂ(ਸਾਬਕਾ ਮੰਤਰੀ )ਨੇ ਇਹਨਾਂ ਮੈਂਬਰਾਂ ਨੂੰ ਪਾਰਟੀ ਵਿਚ ਸ਼ਾਮਿਲ ਹੋਣ ਤੇ ਸਵਾਗਤ ਕੀਤਾ ਅਤੇ ਉਹਨਾਂ ਨੂੰ ਪਾਰਟੀ ਵਿਚ ਪੂਰਾ ਮਾਣ - ਸਤਿਕਾਰ ਦੇਣ ਦਾ ਭਰੋਸਾ ਦਿੱਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਦੇਸ ਰਾਜ ਸਿੰਘ ਧੁੱਗਾ(ਪ੍ਰਧਾਨ SC ਵਿੰਗ), ਸਤਵਿੰਦਰ ਪਾਲ ਸਿੰਘ ਢੱਟ (ਜ਼ਿਲਾ ਪ੍ਰਧਾਨ ਹੁਸ਼ਿਆਰਪੁਰ ) ਅਤੇ ਕਈ ਹੋਰ ਪ੍ਰਮੁੱਖ ਆਗੂ ਤੇ ਵਰਕਰ ਹਾਜ਼ਰ ਸਨ |