ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 22 ਜਨਵਰੀ 2021-ਦਿੱਲੀ ਦੇ ਟਿੱਕਰੀ ਬਾਰਡਰ ’ਤੇ ਸੰਘਰਸ਼ ਦੌਰਾਨ ਸ਼ਹੀਦ ਹੋਏ ਜ਼ਿਲ੍ਹੇ ਦੇ ਪਿੰਡ ਗੰਧੜ ਦੇ ਕਿਸਾਨ ਇਕਬਾਲ ਸਿੰਘ ਨਮਿਤ ਅੱਜ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਹੋਈ, ਜਿਸ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਸਵ. ਇਕਬਾਲ ਸਿੰਘ ਨੂੰ ਸ਼ਰਧਾ ਦੇ ਫ਼ੁੱਲ ਭੇਂਟ ਕੀਤੇ।
ਇਸ ਮੌਕੇ ਬੁਲਾਰਿਆਂ ਨੇ ਮੰਗ ਕੀਤੀ ਕਿ ਸਰਕਾਰ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦੀ ਬਾਂਹ ਫੜੇ ਤੇ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਗਈ ਕਿ ਖੇਤੀ ਵਿਰੋਧੀ ਕਾਨੂੰਨ ਰੱਦ ਕੀਤੇ ਜਾਣ ਤਾਂ ਕਿ ਦਿੱਲੀ ਬੈਠੇ ਕਿਸਾਨ ਵਾਪਸ ਆਪਣੇ ਘਰਾਂ ਨੂੰ ਪਰਤ ਸਕਣ। ਇਸਦੇ ਨਾਲ ਹੀ ਕਿਹਾ ਗਿਆ ਕਿ ਜੋ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋ ਰਹੇ ਹਨ, ਉਨ੍ਹਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਵੀ ਸਰਕਾਰ ਵੱਲੋਂ ਦਿੱਤੀ ਜਾਵੇ। ਭੋਗ ਮੌਕੇ ਹਾਜ਼ਰ ਲੋਕਾਂ ਦੀਆਂ ਅੱਖਾਂ ਨਮ ਵੀ ਸਨ।