ਕੋਵਿਡ ਦੇ ਕਿਸੇ ਮਰੀਜ ਦੀ ਨਹੀਂ ਹੋਈ ਮੌਤ
ਐਸ.ਏ.ਐਸ ਨਗਰ, 22 ਜਨਵਰੀ 2021 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 19214 ਮਿਲੇ ਹਨ ਜਿਨ੍ਹਾਂ ਵਿੱਚੋਂ 18082 ਮਰੀਜ਼ ਠੀਕ ਹੋ ਗਏ ਅਤੇ 777 ਕੇਸ ਐਕਟੀਵ ਹਨ । ਜਦਕਿ 355 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 38 ਮਰੀਜ਼ ਠੀਕ ਹੋਏ ਹਨ ਅਤੇ 36 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ । ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ, ਘੰੜੂਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 33 ਕੇਸ ਸ਼ਾਮਲ ਹਨ।